10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਹੋਏ ਤਬਾਦਲੇ
ਭਗਵੰਤ ਮਾਨ ਸਰਕਾਰ ਦਾ ਦੂਜਾ ਵੱਡਾ ਪ੍ਰਸ਼ਾਸਨਿਕ ਫੇਰਬਦਲ
photo
ਚੰਡੀਗੜ੍ਹ (ਭੁੱਲਰ) : ਪੰਜਾਬ ਸਰਕਾਰ ਨੇ 10 ਹੋਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲ ਦਿਤੇ ਹਨ। ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੈ। ਪਿਛਲੇ ਦਿਨ 12 ਐਸ ਐਸ ਪੀ ਅਤੇ 6 ਡੀ ਸੀ ਬਦਲੇ ਸਨ।
ਕੀਤੇ ਤਬਾਦਲਾ ਹੁਕਮਾਂ ਮੁਤਾਬਕ ਜ਼ਿਲ੍ਹਾ ਮੋਹਾਲੀ ਦਾ ਨਵਾਂ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੂੰ ਲਾਇਆ ਗਿਆ ਹੈ। ਗੁਰਪ੍ਰੀਤ ਸਿੰਘ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ, ਸੰਦੀਪ ਹੰਸ ਨੂੰ ਹੁਸ਼ਿਆਰਪੁਰ, ਸਾਨੀਅਮ ਅਗਰਵਾਲ ਨੂੰ ਮਲੇਰਕੋਟਲਾ, ਹਰਪ੍ਰੀਤ ਸਿੰਘ ਸੂਦਨ ਨੂੰ ਅੰਮ੍ਰਿਤਸਰ, ਹਰਬੀਰ ਸਿੰਘ ਨੂੰ ਪਠਾਨਕੋਟ, ਸਾਕਸ਼ੀ ਸਾਹਨੀ ਨੂੰ ਪਟਿਆਲਾ, ਰੂਹੀ ਦੁੱਗ ਨੂੰ ਫ਼ਰੀਦਕੋਟ, ਪ੍ਰੀਤੀ ਯਾਦਵ ਨੂੰ ਰੋਪੜ ਅਤੇ ਹਿਮਾਂਸ਼ੂ ਅਗਰਵਾਲ ਨੂੰ ਫਾਜਿਲਕਾ ਜਿਲੇ ਦਾ ਨਵਾਂ ਡੀ ਸੀ ਲਾਇਆ ਗਿਆ ਹੈ।