Arvind Kejriwal arrest News: ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਪੂਰੀ, ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ 'ਤੇ ਸੁਣਵਾਈ ਪੂਰੀ, ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ

File image

Arvind Kejriwal News : ਦਿੱਲੀ ਹਾਈਕੋਰਟ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਪੂਰੀ ਹੋ ਗਈ ਹੈ। ਫਿਲਹਾਲ ਫੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਕੇਜਰੀਵਾਲ ਨੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਈਡੀ ਤੋਂ ਜਵਾਬ ਮੰਗਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਆਪਣਾ ਜਵਾਬ ਪੇਸ਼ ਕੀਤਾ।

 

 ਵਕੀਲ ਸਿੰਘਵੀ ਨੇ ਕੇਜਰੀਵਾਲ ਦੀ ਤਰਫੋਂ ਰੱਖਿਆ ਆਪਣਾ ਪੱਖ 


ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਆਪਣਾ ਪੱਖ ਪੇਸ਼ ਕਰ ਰਹੇ ਹਨ। ਸਿੰਘਵੀ ਨੇ ਕਿਹਾ ਕਿ ਪੀਐਮਐਲਏ ਦੀ ਧਾਰਾ 50 ਦੇ ਤਹਿਤ ਕੇਜਰੀਵਾਲ ਦੇ ਖਿਲਾਫ ਕੋਈ ਸਮੱਗਰੀ ਨਹੀਂ ਹੈ। ਈਡੀ ਨੇ ਪਹਿਲਾ ਸੰਮਨ 30 ਅਕਤੂਬਰ 2023 ਨੂੰ ਭੇਜਿਆ ਸੀ ਅਤੇ 9ਵਾਂ ਸੰਮਨ 16 ਮਾਰਚ 2024 ਨੂੰ ਭੇਜਿਆ ਗਿਆ ਸੀ। ਪਹਿਲੇ ਅਤੇ ਆਖਰੀ ਸੰਮਨ ਵਿਚਕਾਰ ਛੇ ਮਹੀਨੇ ਬੀਤ ਗਏ। ਬਿਨਾਂ ਕਿਸੇ ਸਬੂਤ ਦੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ।

 

ਸਿੰਘਵੀ ਨੇ ਕਿਹਾ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਤੋਂ ਰੋਕਣ ਲਈ ਅਜਿਹਾ ਕੀਤਾ ਗਿਆ ਹੈ। ਪਹਿਲੀ ਵੋਟ ਪੈਣ ਤੋਂ ਪਹਿਲਾਂ ਹੀ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ, ਸਿਰਫ਼ ਸਰਕਾਰੀ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਹੀ ਗ੍ਰਿਫਤਾਰ ਕੀਤਾ ਗਿਆ।