Mumbai News : ਮੁੰਬਈ 'ਚ ਲਾਰੈਂਸ ਗੈਂਗ ਦੇ 5 ਮੈਂਬਰ ਗ੍ਰਿਫ਼ਤਾਰ, ਕ੍ਰਾਈਮ ਬ੍ਰਾਂਚ ਨੇ 7 ਪਿਸਤੌਲ ਅਤੇ 21 ਜ਼ਿੰਦਾ ਕਾਰਤੂਸ ਕੀਤੇ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Mumbai News : ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਗਿਰੋਹ ਦਾ ਨਿਸ਼ਾਨਾ ਇੱਕ ਮਸ਼ਹੂਰ ਵਿਅਕਤੀ ਸੀ

Lawrence gang 5 members arrested in Mumbai News

ਮੁੰਬਈ ਦੀ ਕ੍ਰਾਈਮ ਬ੍ਰਾਂਚ ਨੇ ਅੰਧੇਰੀ ਇਲਾਕੇ ਤੋਂ ਲਾਰੈਂਸ ਗੈਂਗ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 7 ਪਿਸਤੌਲ ਅਤੇ 21 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬੁੱਧਵਾਰ 2 ਅਪ੍ਰੈਲ ਨੂੰ ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਗਿਰੋਹ ਦਾ ਨਿਸ਼ਾਨਾ ਇੱਕ ਮਸ਼ਹੂਰ ਵਿਅਕਤੀ ਸੀ।

 ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਨੇ ਦੱਸਿਆ ਕਿ ਖ਼ਾਸ ਸੂਚਨਾ ਦੇ ਆਧਾਰ 'ਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸ਼ਨੀਵਾਰ ਨੂੰ ਲਾਰੈਂਸ ਗੈਂਗ ਦੇ ਮੈਂਬਰਾਂ ਨੂੰ ਹਿਰਾਸਤ 'ਚ ਲਿਆ। ਉਨ੍ਹਾਂ ਦੇ ਹਥਿਆਰ ਲੈ ਕੇ ਜਾਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਫੜੇ ਗਏ ਲੋਕਾਂ ਦੀ ਪਛਾਣ ਵਿਕਾਸ ਠਾਕੁਰ ਉਰਫ਼ ਵਿੱਕੀ, ਸੁਮਿਤ ਕੁਮਾਰ ਦਿਲਾਵਰ, ਸ਼੍ਰੇਅਸ ਯਾਦਵ, ਦੇਵੇਂਦਰ ਸਕਸੈਨਾ ਅਤੇ ਵਿਵੇਕ ਗੁਪਤਾ ਵਜੋਂ ਹੋਈ ਹੈ। ਇਹ ਸਾਰੇ ਰਾਜਸਥਾਨ, ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਵਸਨੀਕ ਹਨ।

 ਦਰਅਸਲ, ਸਲਮਾਨ ਖ਼ਾਨ ਨੂੰ ਲਾਰੈਂਸ ਗੈਂਗ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਅਜਿਹੇ 'ਚ ਗੈਂਗ ਦੇ 5 ਮੈਂਬਰਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਤੋਂ ਹਥਿਆਰਾਂ ਦੀ ਬਰਾਮਦਗੀ ਨੂੰ ਸਲਮਾਨ ਖ਼ਾਨ ਦੀ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਮੰਨਿਆ ਜਾ ਰਿਹਾ ਹੈ।