ਦੇਸ਼ 'ਚ ਕਰੋਨਾ ਨੇ ਮਚਾਈ ਹਾਹਾਕਾਰ, 24 ਘੰਟੇ 'ਚ 2411 ਨਵੇ ਮਾਮਲੇ, ਹੁਣ ਤੱਕ ਦੇ ਸਭ ਤੋਂ ਜ਼ਿਆਦਾ ਕੇਸ
ਦੇਸ਼ ਵਿਚ ਕਰੋਨਾ ਵਾਇਰਸ ਦੇ ਹਰ ਦਿਨ ਨਵੇਂ-ਨਵੇ ਕੇਸ ਆਉਂਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਹਰ ਦਿਨ ਨਵੇਂ-ਨਵੇ ਕੇਸ ਆਉਂਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਭਾਵੇਂ ਕਿ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਹੈ ਪਰ ਫਿਰ ਵੀ ਆਏ ਦਿਨ ਕਰੋਨਾ ਦੇ ਕੇਸਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਪਿਛਲੇ 24 ਘੰਟੇ ਵਿਚ ਕਰੋਨਾ ਵਾਇਰਸ ਦੇ 2411 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਹੁਣ ਤੱਕ ਦੇ ਇਕ ਦਿਨ ਵਿਚ ਆਉਂਣ ਵਾਲੇ ਸਭ ਤੋਂ ਵੱਧ ਕੇਸ ਹਨ।
ਇਸ ਤੋਂ ਬਾਅਦ ਹੁਣ ਦੇਸ਼ ਵਿਚ ਕਰੋਨਾ ਵਾਇਰਸ ਦੇ 37,776 ਮਾਮਲੇ ਹੋ ਚੁੱਕੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਜ਼ਿਆਦਾ ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਅਤੇ 1223 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਸਿਹਤ ਮੰਤਰਾਲੇ ਨੇ ਹਰ ਦਿਨ ਵਧ ਰਹੇ ਇਨ੍ਹਾਂ ਮਾਮਲਿਆਂ ਤੇ ਚਿੰਤਾਂ ਜਾਹਰ ਕੀਤੀ ਹੈ
ਪਰ ਇਸ ਬਾਰ ਇਕ ਦਿਨ ਵਿਚ 2 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆਉਂਣ ਨਾਲ ਇਹ ਟੈਂਸ਼ਨ ਹੋਰ ਵਧ ਗਈ ਹੈ। ਇਸ ਤੋਂ ਇਲਾਵਾ ਸਿਹਤ ਮੰਤਰਾਲੇ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ 26.52 ਫ਼ੀਸਦੀ ਲੋਕ ਸਿਹਤਯਾਬ ਹੋ ਚੁੱਕੇ ਹਨ। ਦੱਸ ਦੱਈਏ ਕਿ ਕਰੋਨਾ ਵਾਇਰਸ ਨੇ ਦੇਸ਼ ਵਿਚ ਸਭ ਤੋਂ ਵੱਧ ਮਾਰ ਮਹਾਂਰਾਸ਼ਟਰ ਵਿਚ ਕੀਤੀ ਹੈ।
ਜਿੱਥੇ ਹੁਣ ਤੱਕ ਇਸ ਖਤਰਨਾਕ ਵਾਇਰਸ ਦੇ ਕਾਰਨ 485 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵੱਧ ਰਹੇ ਮਾਮਲਿਆਂ ਨੂੰ ਦੇਖ ਹੁਣ ਕੇਂਦਰ ਸਰਕਾਰ ਨੇ ਦੇਸ਼ ਵਿਚ ਲੌਕਡਾਊਨ ਨੂੰ 17 ਮਈ ਤੱਕ ਵਧਾ ਦਿੱਤਾ ਹੈ। ਜਿਸ ਵਿਚ ਦੇਸ਼ ਨੂੰ ਤਿੰਨ ਜ਼ੋਨਾਂ ਵਿਚ ਵੰਡਿਆ ਗਿਆ ਹੈ। ਰੈੱਡ, ਸੰਗਤਰੀ ਅਤੇ ਗ੍ਰੀਨ। ਇਸ ਵਿਚ ਸੰਤਰੀ ਅਤੇ ਗ੍ਰੀਨ ਜ਼ੋਨ ਵਾਲੇ ਇਲਾਕਿਆਂ ਵਿਚ ਇਸ ਬਾਰੇ ਛੋੜੀ ਰਾਹਤ ਵੀ ਦਿੱਤੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।