ਆਕਸੀਜਨ ਦੀ ਕਮੀ ਦੇ ਕਾਰਨ ਕਰਨਾਟਕ ਦੇ ਹਸਪਤਾਲ 'ਚ 24 ਮਰੀਜ਼ਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ

Corona death

ਚਾਮਾਰਾਜਨਗਰ: ਕਰਨਾਟਕ ਦੇ ਚਾਮਾਰਾਜਨਗਰ ਜ਼ਿਲ੍ਹੇ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਜ਼ਿਲ੍ਹਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ 24 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਕੋਰੋਨਾ ਸੰਕਰਮਿਤ ਮਰੀਜ਼ ਵੀ ਸ਼ਾਮਲ ਸਨ।

 

 

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਘਾਟ ਦੇ ਨਾਲ ਨਾਲ ਹੋਰ ਕਾਰਨਾਂ ਕਰਕੇ ਹੋਈ ਹੈ। ਮੰਤਰੀ ਐਸ ਸੁਰੇਸ਼ ਦਾ ਕਹਿਣਾ ਹੈ ਕਿ ਆਡਿਟ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਜਾਵੇਗਾ।

ਚਾਮਾਰਾਜਨਗਰ ਜ਼ਿਲ੍ਹਾ ਹਸਪਤਾਲ ਵਿੱਚ ਹੋਏ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਜ਼ਿਲ੍ਹਾ ਕੁਲੈਕਟਰ ਨਾਲ ਗੱਲਬਾਤ ਕੀਤੀ। ਨਾਲ ਹੀ, ਮੰਗਲਵਾਰ (4 ਮਈ) ਨੂੰ ਕੈਬਨਿਟ ਦੀ ਐਮਰਜੈਂਸੀ ਬੈਠਕ ਬੁਲਾਉਣ ਦੀ ਜਾਣਕਾਰੀ ਦਿੱਤੀ। ਚਾਮਾਰਾਜਨਗਰਨਗਰ ਦੇ ਜ਼ਿਲ੍ਹਾ ਇੰਚਾਰਜ ਮੰਤਰੀ ਐਸ ਸੁਰੇਸ਼ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।