ਦੇਸ਼ ’ਚ ਕੋਰੋਨਾ ਦੇ ਇਕ ਦਿਨ ’ਚ ਆਏ 3.68 ਲੱਖ ਨਵੇਂ ਮਾਮਲੇ, 3,417 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

15,71,98,207 ਲੋਕਾਂ ਨੂੰ ਲੱਗ ਚੁੱਕੀ ਕੋਰੋਨਾ ਵੈਕਸੀਨ

Corona virus

ਨਵੀਂ ਦਿੱਲੀ: ਭਾਰਤ ’ਚ  ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਰੀਕਾਰਡ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ’ਚ ਵਾਇਰਸ ਦੇ ਰੀਕਾਰਡ 3,68,147 ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਕੁਲ ਮਾਮਲੇ  1,99,25,604  ਹੋ ਗਏ ਹਨ।  

ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਹੁਣ 34 ਲੱਖ ਦੇ ਪਾਰ ਹੋ ਗਈ ਹੈ। ਅੰਕੜਿਆਂ ਮੁਤਾਬਕ ਇਕ ਦਿਨ ਵਿਚ 3,417 ਲੋਕਾਂ ਦੀ ਮੌਤ ਹੋਣ ਮਗਰੋਂ ਇਸ ਭਿਆਨਕ ਮਹਾਮਾਰੀ ਦੇ ਮ੍ਰਿਤਕਾਂ ਦੀ ਗਿਣਤੀ  2,18,959  ਹੋ ਗਈ ਹੈ।

ਅੰਕੜਿਆਂ ਮੁਤਾਬਕ ਬੀਮਾਰੀ ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ  1,62,93,003 ਹੋ ਗਈ ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤਕ ਕੁਲ 15,71,98,207 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।