ਕੋਰੋਨਾ ਦਾ ਖੌਫ਼- ਕੋਰੋਨਾ ਪਾਜ਼ੇਟਿਵ ਸਾਬਕਾ SDO ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਜਾਣਕਾਰੀ ਮੁਤਾਬਕ ਮ੍ਰਿਤਕ ਐੱਸ. ਡੀ. ਓ. ਯੁੱਧਵੀਰ ਕੋਰੋਨਾ ਪਾਜ਼ੇਟਿਵ ਸੀ, ਜਿਸ ਦੇ ਚੱਲਦੇ ਉਹ ਨਾਗਰਿਕ ਹਸਪਤਾਲ ’ਚ ਪਿਛਲੇ ਤਿੰਨ ਦਿਨਾਂ ਤੋਂ ਦਾਖ਼ਲ ਸੀ।

File Photo

ਰੇਵਾੜੀ - ਦੇਸ਼ ਭਰ ’ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਹਰਿਆਣਾ ’ਚ ਵੀ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ, ਜਿਸ ਕਾਰਨ ਇਕ ਹਫ਼ਤੇ ਦਾ ਮੁਕੰਮਲ ਲਾਕਡਾਊਨ ਲਾਇਆ ਗਿਆ ਹੈ। ਇਸ ਦਰਮਿਆਨ ਹਰਿਆਣਾ ਦੇ ਰੇਵਾੜੀ ’ਚ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਾਬਕਾ ਸਬ ਡਿਵੀਜ਼ਨਲ ਅਫ਼ਸਰ (ਐੱਸ. ਡੀ. ਓ.) ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਮੌਤ ਨੂੰ ਗਲੇ ਲਗਾ ਲਿਆ।

ਲੋਕ ਮੂਕਦਰਸ਼ਕ ਬਣ ਕੇ ਵੇਖਦੇ ਰਹੇ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ’ਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਐੱਸ. ਡੀ. ਓ. ਯੁੱਧਵੀਰ ਕੋਰੋਨਾ ਪਾਜ਼ੇਟਿਵ ਸੀ, ਜਿਸ ਦੇ ਚੱਲਦੇ ਉਹ ਨਾਗਰਿਕ ਹਸਪਤਾਲ ’ਚ ਪਿਛਲੇ ਤਿੰਨ ਦਿਨਾਂ ਤੋਂ ਦਾਖ਼ਲ ਸੀ। ਉਹ ਝੱਜਰ ਦੇ ਦੋਹੜ ਪਿੰਡ ਦਾ ਰਹਿਣ ਵਾਲਾ ਸੀ। ਇਕ ਮਹੀਨੇ ਪਹਿਲਾਂ ਹੀ ਬਿਜਲੀ ਮਹਿਕਮੇ ਤੋਂ ਐੱਸ. ਡੀ. ਓ. ਤੋਂ ਸੇਵਾਮੁਕਤ ਹੋਇਆ ਸੀ।