ਕੋਰੋਨਾ ਵਾਇਰਸ: NEET-PG ਪ੍ਰੀਖਿਆ ਘੱਟੋ ਘੱਟ 4 ਮਹੀਨਿਆਂ ਲਈ ਹੋਵੇਗੀ ਮੁਲਤਵੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਹੈ।

NEET PG 2021 Postponed

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੋਸਟ ਗ੍ਰੈਜੂਏਟ ਮੈਡੀਕਲ ਕੋਰਸਾਂ ਵਿਚ ਦਾਖਲੇ ਲਈ ਹੋਣ ਵਾਲੀ ਪ੍ਰੀਖਿਆ ਨੀਟ-ਪੀਜੀ ਨੂੰ ਚਾਰ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਹੈ।

ਨੋਟੀਫਿਕੇਸ਼ਨ ਮੁਤਾਬਕ ਮੈਡੀਕਲ ਕਰਮਚਾਰੀਆਂ ਦੀ ਉਪਲਬਧਤਾ ਵਧਾਉਣ ਲਈ  ਨੀਟ ਪੀਜੀ ਦੀ ਪ੍ਰੀਖਿਆ ਨੂੰ ਘੱਟੋ ਘੱਟ ਚਾਰ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਮਬੀਬੀਐਸ ਆਖਰੀ ਸਾਲ ਦੇ ਵਿਦਿਆਰਥੀਆਂ ਦੀ ਡਿਊਟੀ ਹਲਕੇ ਕੋਵਿਡ-19 ਲੱਛਣ ਵਾਲੇ ਮਰੀਜ਼ਾਂ ਦੀ ਨਿਗਰਾਨੀ ਲਈ ਲਗਾਈ ਜਾਵੇਗੀ।

ਬੀਐਸਸੀ (ਨਰਸਿੰਗ) ਜਾਂ ਜੀਐਨਐਮ ਪਾਸ ਨਰਸਾਂ ਦੀ ਡਿਊਟੀ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਵਿਚ ਲਗਾਈ ਜਾਵੇਗੀ। ਜਾਣਕਾਰੀ ਅਨੁਸਾਰ 100 ਦਿਨਾਂ ਦੀ ਕੋਵਿਡ ਡਿਊਟੀ ਕਰਨ ਵਾਲੇ ਮੈਡੀਕਲ ਕਰਮਚਾਰੀਆਂ ਨੂੰ ਸਰਕਾਰੀ ਭਰਤੀਆਂ ਵਿਚ ਪਹਿਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਹਨਾਂ ਕਰਮਚਾਰੀਆਂ ਨੂੰ ਪ੍ਰਧਾਨ ਮੰਤਰੀ ਵਲੋਂ ਸਨਮਾਨਿਤ ਕੋਵਿਡ ਰਾਸ਼ਟਰੀ ਸੇਵਾ ਸਨਮਾਨ ਵੀ ਦਿੱਤਾ ਜਾਵੇਗਾ।