ਸੁਪਰੀਮ ਕੋਰਟ ਤੋਂ ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼੍ਰੋਮਣੀ ਕਮੇਟੀ ਵਲੋਂ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੀ ਦਾਇਰ ਕੀਤੀ ਸੀ ਪਟੀਸ਼ਨ

photo

 

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਸੁਪਰੀਮ ਕੋਰਟ ਵਿਚ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ| ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸਮਰੱਥ ਅਥਾਰਟੀ (ਗ੍ਰਹਿ ਮੰਤਰਾਲੇ) ਨੂੰ ਜਲਦ ਫੈਸਲਾ ਲੈਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿਚ ਹਨ। ਰਾਜੋਆਣਾ ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਅਦਾਲਤ ਨੇ 1995 ਵਿਚ ਮੌਤ ਦੀ ਸਜ਼ਾ ਸੁਣਾਈ ਸੀ। ਉਹਨਾਂ ਨੇ 2012 ਵਿਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਗ੍ਰਹਿ ਮੰਤਰਾਲੇ ਵੱਲੋਂ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।