ਜੰਮੂ ਵਿਚ ਪਹਿਲੀ ਵਾਰ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਲਈ ਕੀਤਾ ਗਿਆ ਤਾਇਨਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਔਰਤਾਂ ਨੇ ਜੰਮੂ-ਕਸ਼ਮੀਰ ਪੁਲਿਸ ਦੀ ਇਸ ਪਹਿਲ ਦਾ ਕੀਤਾ ਸਵਾਗਤ

Image: For representation purpose only.



ਜੰਮੂ: ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜੰਮੂ ਸ਼ਹਿਰ ਦੀਆਂ ਵੱਖ-ਵੱਖ ਅਹਿਮ ਚੌਕੀਆਂ 'ਤੇ ਰਾਤ ਸਮੇਂ ਮਹਿਲਾ ਕਾਂਸਟੇਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਕਦਮ ਨਾਲ ਨਸ਼ਾ ਤਸਕਰੀ ਵਿਚ ਸ਼ਾਮਲ ਔਰਤਾਂ ਦਾ ਪਤਾ ਲਗਾਉਣਾ ਵੀ ਆਸਾਨ ਹੋ ਜਾਵੇਗਾ। ਅਧਿਕਾਰੀਆਂ ਨੇ ਦਸਿਆ ਕਿ ਪਹਿਲੀ ਵਾਰ ਮਹਿਲਾ ਕਾਂਸਟੇਬਲਾਂ ਨੂੰ ਰਾਤ ਸਮੇਂ ਤਾਇਨਾਤ ਕੀਤਾ ਗਿਆ ਹੈ। ਇਕ ਮਹਿਲਾ ਹੈੱਡ ਕਾਂਸਟੇਬਲ ਨੇ ਕਿਹਾ, "ਸਾਨੂੰ ਰਾਤ ਨੂੰ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਨਾਕਿਆਂ 'ਤੇ ਤਾਇਨਾਤ ਕੀਤਾ ਗਿਆ ਹੈ।"

ਇਹ ਵੀ ਪੜ੍ਹੋ: ਰੂਸ ਦਾ ਦਾਅਵਾ: ਯੂਕਰੇਨ ਨੇ ਵਲਾਦੀਮੀਰ ਪੁਤਿਨ ਨੂੰ ਮਾਰਨ ਲਈ ਕ੍ਰੇਮਲਿਨ 'ਤੇ ਕੀਤਾ ਡਰੋਨ ਹਮਲਾ

ਅਨੀਤਾ ਨਾਂਅ ਦੀ ਪੁਲਿਸ ਮੁਲਾਜ਼ਮ ਨੇ ਦਸਿਆ ਕਿ ਔਰਤਾਂ ਦੀ ਸਹੀ ਚੈਕਿੰਗ ਕਰਨ ਲਈ ਰਾਤ ਸਮੇਂ ਮਹਿਲਾ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ, "ਇਹ ਸਾਡਾ ਫ਼ਰਜ਼ ਹੈ ਕਿ ਅਸੀਂ ਮਹਿਲਾ ਨਿਵਾਸੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀਏ ਤਾਂ ਜੋ ਕੋਈ (ਗੈਰ-ਕਾਨੂੰਨੀ) ਗਤੀਵਿਧੀ ਨਾ ਹੋਵੇ ਕਿਉਂਕਿ ਪੁਰਸ਼ (ਕਾਂਸਟੇਬਲ) ਉਨ੍ਹਾਂ ਨੂੰ ਬਹੁਤ ਸਾਰੇ ਸਵਾਲ ਨਹੀਂ ਪੁੱਛ ਸਕਦੇ" ।

ਇਹ ਵੀ ਪੜ੍ਹੋ: ਓਮ ਪ੍ਰਕਾਸ਼ ਧਨਖੜ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸੀਨੀਅਰ ਪੁਲਿਸ ਅਧਿਕਾਰੀਆਂ ਅਨੁਸਾਰ ਇਹ ਕਦਮ ਨਾ ਸਿਰਫ਼ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੈ, ਸਗੋਂ ਔਰਤਾਂ ਵਲੋਂ ਨਸ਼ਿਆਂ ਦੀ ਤਸਕਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੀ ਹੈ। ਸੂਤਰਾਂ ਅਨੁਸਾਰ ਸ਼ਹਿਰ ਵਿਚ ਨਵੀਂ ਪ੍ਰਣਾਲੀ ਤਹਿਤ ਮਰਦ ਪੁਲਿਸ ਮੁਲਾਜ਼ਮਾਂ ਦੇ ਨਾਲ 50-60 ਮਹਿਲਾ ਕਾਂਸਟੇਬਲਾਂ ਨੂੰ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: IPL 2023 : ਚੇਨਈ ਸੁਪਰ ਕਿੰਗਜ਼ ਬਨਾਮ ਲਖਨਊ ਸੁਪਰਜਾਇੰਟਸ : ਮੀਂਹ ਕਾਰਨ ਰੱਦ ਹੋਇਆ ਮੈਚ

ਔਰਤਾਂ ਨੇ ਜੰਮੂ-ਕਸ਼ਮੀਰ ਪੁਲਿਸ ਦੀ ਇਸ ਪਹਿਲ ਦਾ ਸਵਾਗਤ ਕੀਤਾ ਹੈ। ਸਥਾਨਕ ਨਿਵਾਸੀ ਤਾਰੀਕਾ ਮਹਾਜਨ ਨੇ ਦਸਿਆ, "ਕੁੱਝ ਔਰਤਾਂ ਪੁਰਸ਼ ਪੁਲਿਸ ਕਰਮਚਾਰੀਆਂ ਨੂੰ ਅਪਣੀਆਂ ਸਮੱਸਿਆਵਾਂ ਦੱਸਣ ਤੋਂ ਝਿਜਕਦੀਆਂ ਹਨ, ਪਰ ਮਹਿਲਾ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਉਨ੍ਹਾਂ ਨੂੰ ਕਿਸੇ ਵੀ ਅਪਰਾਧ ਦੇ ਵਿਰੁਧ ਆਵਾਜ਼ ਉਠਾਉਣ ਵਿਚ ਮਦਦ ਕਰੇਗੀ।" ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਨਾਲ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਇਹ ਅਹਿਸਾਸ ਹੋਵੇਗਾ ਕਿ ਉਹ ਅਪਣੇ ਮਰਦ ਹਮਰੁਤਬਾ ਤੋਂ ਘੱਟ ਨਹੀਂ ਹਨ।