ਰਾਜਪਾਲ ਪੁਰੋਹਿਤ ਨੇ ਚੰਡੀਗੜ੍ਹ DGP ਨੂੰ ਲਗਾਈ ਫਟਕਾਰ, ਮੰਤਰੀ ਵੀਡੀਓ ਮਾਮਲੇ ਦੀ ਜਾਂਚ ਕਰਨ ਲਈ ਕਿਹਾ
ਉਨ੍ਹਾਂ ਨੂੰ ਨਹੀਂ ਮਿਲਿਆ ਕੋਈ ਹੁਕਮ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਨੇ ਮੰਤਰੀ ਦੀ ਅਸ਼ਲੀਲ ਵੀਡੀਓ ਮਾਮਲੇ ਵਿੱਚ ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਨੂੰ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸ਼ਿਕਾਇਤ ਵਿੱਚ ਦਿੱਤੇ ਤੱਥਾਂ ਦੀ ਜਾਂਚ ਕਰਨ ਦੇ ਵੀ ਹੁਕਮ ਦਿੱਤੇ ਹਨ। ਹਾਲਾਂਕਿ ਕਥਿਤ ਮੰਤਰੀ ਦੇ ਬਚਾਅ 'ਚ ਸਾਹਮਣੇ ਆਈ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਰਾਜਪਾਲ ਤੋਂ ਕੋਈ ਆਦੇਸ਼ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ: ਦੁਖਦਾਈ: ਵਿਆਹ ਤੋਂ ਕੁਝ ਘੰਟੇ ਬਾਅਦ ਹੀ ਲਾੜੀ ਦੀ ਹੋਈ ਮੌਤ, ਲਾੜੇ ਦੀ ਹਾਲਤ ਗੰਭੀਰ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਿਸੇ ਬਾਰੇ ਧਾਰਨਾਵਾਂ ਬਣਾਉਣਾ ਠੀਕ ਨਹੀਂ ਹੈ। ਜੇਕਰ ਰਾਜਪਾਲ ਦੇ ਹੁਕਮ ਸਾਡੇ ਕੋਲ ਆਉਂਦੇ ਹਨ ਤਾਂ ਵੀਡੀਓ ਅਤੇ ਤੱਥਾਂ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਗਰਾਉਂ 'ਚ ਵਾਪਰਿਆ ਵੱਡਾ ਹਾਦਸਾ, ਦੋਵਾਂ ਦੀ ਹੋਈ ਦਰਦਨਾਕ ਮੌਤ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਬਚਾਅ 'ਚ ਆਏ ਸੀਐੱਮ ਭਗਵੰਤ ਮਾਨ ਨੇ ਸੁਖਪਾਲ ਖਹਿਰਾ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਬਿਆਨਬਾਜ਼ੀ 'ਤੇ ਤੰਜ਼ ਕੱਸਦਿਆਂ ਕਿਹਾ ਕਿ ਇਹ ਤਿੰਨੋਂ ਇਕ ਹੀ ਹਨ। ਕਈ ਵਾਰ ਉਹ ਆਪਸ ਵਿੱਚ ਸਲਾਹ ਨਹੀਂ ਕਰ ਪਾਉਂਦੇ ਤੇ ਇਕ ਗੱਲ ਹੀ ਬੋਲ ਦਿੰਦੇ ਹਨ।