ਦੇਸ਼ 'ਚ ਪਿਛਲੇ 24 ਘੰਟੇ 'ਚ ਕਰੋਨਾ ਦੇ ਆਏ 8908 ਨਵੇਂ ਮਾਮਲੇ, ਸਭ ਤੋਂ ਜ਼ਿਆਦਾ ਪ੍ਰਭਾਵਿਤ ਇਹ ਚਾਰ ਰਾਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਪਿਛਲੇ 24 ਘੰਟੇ ਵਿਚ ਇੱਥੇ 8908 ਨਵੇਂ ਕੇਸ ਦਰਜ਼ ਹੋਏ ਹਨ।

Covid 19

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਪਿਛਲੇ 24 ਘੰਟੇ ਵਿਚ ਇੱਥੇ 8908 ਨਵੇਂ ਕੇਸ ਦਰਜ਼ ਹੋਏ ਹਨ। ਇਸ ਤੋਂ ਬਾਅਦ ਦੇਸ਼ ਵਿਚ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 2,7,615 ਤੱਕ ਪਹੁੰਚ ਚੁੱਕੀ ਹੈ। ਦੇਸ਼ ਵਿਚ ਚਾਰ ਰਾਜ ਅਜਿਹੇ ਹਨ ਜਿੱਥੇ ਕਰੋਨਾ ਵਾਇਰਸ ਦੇ ਕੇਸ ਸਭ ਤੋਂ ਜ਼ਿਆਦਾ ਹਨ ਇਨ੍ਹਾਂ ਚਾਰ ਰਾਜਾਂ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 1 ਲੱਖ 36 ਹਜ਼ਾਰ ਤੱਕ ਪਹੁੰਚ ਚੁੱਕੀ ਹੈ।

ਦੱਸ ਦੱਈਏ ਕਿ ਇਹ ਗਿਣਤੀ ਦੇ ਵਿਚ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦਾ 66 ਫੀਸਦੀ ਹੈ। ਇਹ ਚਾਰ ਰਾਜ ਮਹਾਂਰਾਸ਼ਟਰ, ਗੁਜਰਾਤ, ਦਿੱਲੀ ਅਤੇ ਤਾਮਿਲਨਾਡ ਹਨ। ਇਸ ਦੇ ਨਾਲ ਇਹ ਵੀ ਦੱਸ ਦੱਈਏ ਕਿ ਦੇਸ਼ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਵਿਚੋਂ 77 ਫੀਸਦੀ ਲੋਕ ਵੀ ਇਨ੍ਹਾਂ ਚਾਰ ਰਾਜਾਂ ਵਿਚੋਂ ਹੀ ਹਨ।

ਇਸ ਤੋਂ ਇਲਾਵਾ ਦੇਸ਼ ਦੇ ਬਾਕੀ 25 ਸੂਬਿਆਂ ਵਿਚ ਕਰੋਨਾ ਵਾਇਰਸ ਨਾਲ 5815 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚੋਂ ਮਹਾਂਰਾਸ਼ਟਰ, ਗੁਜਰਾਤ, ਦਿੱਲੀ ਅਤੇ ਮੱਧ ਪ੍ਰਦੇਸ਼ ਵਿਚ 4477 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਪਿਛਲੇ 24 ਘੰਟੇ ਅੰਦਰ ਦੇਸ਼ ਵਿਚ 217 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਮਹਾਰਾਸ਼ਟਰ ਵਿੱਚ 103 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ 33, ਗੁਜਰਾਤ ਵਿੱਚ 29, ਤਾਮਿਲਨਾਡੂ ਵਿੱਚ 13 ਤੇ ਪੱਛਮੀ ਬੰਗਾਲ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਮੱਧ ਪ੍ਰਦੇਸ਼ ਵਿੱਚ ਛੇ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਪੰਜ, ਤੇਲੰਗਾਨਾ ਵਿੱਚ ਚਾਰ, ਹਰਿਆਣਾ ਤੇ ਜੰਮੂ-ਕਸ਼ਮੀਰ ਵਿੱਚ ਦੋ, ਕੇਰਲ, ਚੰਡੀਗੜ੍ਹ, ਲੱਦਾਖ, ਪੰਜਾਬ ਤੇ ਉਤਰਾਖੰਡ ਵਿੱਚ ਇੱਕ-ਇੱਕ ਦੀ ਮੌਤ ਹੋ ਗਈ ਹੈ।