ਪੱਤਰਕਾਰ ਵਿਨੋਦ ਦੂਆ ਨੂੰ ਮਿਲੀ ਰਾਹਤ, ਦੇਸ਼ ਧ੍ਰੋਹ ਦਾ ਮਾਮਲਾ ਹੋਇਆ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

SC ਨੇ ਕਿਹਾ, ਹਰ ਪੱਤਰਕਾਰ ਸਰੁੱਖਿਆ ਦਾ ਹੱਕਦਾਰ

Journalist Vinod Dua

 ਨਵੀਂ ਦਿੱਲੀ: ਸੀਨੀਅਰ ਪੱਤਰਕਾਰ ਵਿਨੋਦ ਦੂਆ( Vinod Dua) ਨੂੰ ਦੇਸ਼ ਧ੍ਰੋਹ ਮਾਮਲੇ ਵਿੱਚ ਸੁਪਰੀਮ ਕੋਰਟ( Supreme Court)
ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ( Supreme Court) ਨੇ ਹਿਮਾਚਲ ਪ੍ਰਦੇਸ਼ ਵਿੱਚ ਵਿਨੋਦ ਦੂਆ( Vinod Dua)  ਖ਼ਿਲਾਫ਼ ਦਰਜ ਕੀਤੀ ਗਈ ਦੇਸ਼ ਧ੍ਰੋਹ ਦੀ ਐਫਆਈਆਰ ਨੂੰ ਖਾਰਜ ਕਰ ਦਿੱਤਾ ਹੈ।

ਸੁਣਵਾਈ ਦੌਰਾਨ ਸੁਪਰੀਮ ਕੋਰਟ( Supreme Court) ਨੇ ਕਿਹਾ ਕਿ ਹਰ ਪੱਤਰਕਾਰ ਨੂੰ ਕਾਨੂੰਨੀ ਤੌਰ ਤੇ ਸੁਰੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਹੈ। ਦਰਅਸਲ, ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਪੱਤਰਕਾਰ ਵਿਨੋਦ ਦੂਆ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਸੀ।

ਇਹ ਦੋਸ਼ ਲਾਇਆ ਗਿਆ ਸੀ ਕਿ ਵਿਨੋਦ ਦੂਆ( Vinod Dua) ਨੇ ਆਪਣੇ ਯੂਟਿਊਬ ਚੈਨਲ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ(pm modi) ਖਿਲਾਫ ਟਿੱਪਣੀ ਕੀਤੀ ਸੀ। ਵਿਨੋਦ ਦੂਆ ਨੇ ਇਸ ਬਾਰੇ ਸੁਪਰੀਮ ਕੋਰਟ( Supreme Court) ਵਿਚ ਪਹੁੰਚ ਕੀਤੀ ਸੀ।

                          ਇਹ ਵੀ ਪੜ੍ਹੋ: ਜ਼ਮੀਨੀ ਵਿਵਾਦ ਨੇ ਲਈ ਫਿਰੋਜ਼ਪੁਰ ਦੇ ਕਿਸਾਨ ਦੀ ਜਾਨ

 

ਵਿਨੋਦ ਦੂਆ( Vinod Dua)  ਨੇ ਆਪਣੇ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੇ ਨਾਲ-ਨਾਲ ਪੱਤਰਕਾਰਾਂ ਖ਼ਿਲਾਫ਼ ਦਰਜ ਦੇਸ਼ ਧ੍ਰੋਹ ਦੇ ਕੇਸਾਂ ਦੀ ਜਾਂਚ ਲਈ ਕਮੇਟੀ ਬਣਾਉਣ ਦੀ ਮੰਗ ਕੀਤੀ ਸੀ।

ਵੀਰਵਾਰ ਨੂੰ ਆਪਣਾ ਫੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ( Supreme Court) ਨੇ ਵਿਨੋਦ ਦੂਆ ਖਿਲਾਫ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਦੂਜੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ( Supreme Court) ਨੇ ਕਿਹਾ ਕਿ ਸਾਰੇ ਪੱਤਰਕਾਰ ਅਜਿਹੇ ਦੇਸ਼ ਧ੍ਰੋਹ ਦੇ ਕੇਸਾਂ ਵਿੱਚ ਸੁਰੱਖਿਆ ਦੇ ਹੱਕਦਾਰ ਹਨ।