ਓਡੀਸ਼ਾ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ!
ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੱਦੀ ਹੈ। ਸਰਕਾਰੀ ਸੂਤਰਾਂ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਮੁਤਾਬਕ ਪੀ.ਐਮ. ਮੋਦੀ ਅੱਜ ਬਾਲਾਸੋਰ ਵਿਚ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਫਿਰ ਕਟਕ ਦੇ ਹਸਪਤਾਲ ਦਾ ਦੌਰਾ ਕਰਨਗੇ। ਜਿਥੇ ਉਹ ਜ਼ਖਮੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਨਗੇ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਝਟਕਾ, ਕਰਜ਼ ਸੀਮਾ 'ਚ 18000 ਕਰੋੜ ਦੀ ਕੀਤੀ ਕਟੌਤੀ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਇਕ ਟਵੀਟ ਕੀਤਾ ਸੀ। ਇਸ ਵਿਚ ਦਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਰੇਲ ਮੰਤਰੀ ਅਸ਼ਵਨੀ ਵੈਸ਼ਵਨ ਨਾਲ ਗੱਲ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਉਸ ਤੋਂ ਬਾਅਦ ਉਨ੍ਹਾਂ ਕਿਹਾ ਹੈ ਕਿ ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹਨ ਤੇ ਪ੍ਰਭਾਵਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਂਦਿਆਂ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ: ਫਰੀਦਕੋਟ 'ਚ SP-DSP ਸਮੇਤ 5 'ਤੇ ਮਾਮਲਾ ਦਰਜ, ਆਈਜੀ ਦੇ ਨਾਂਅ 'ਤੇ 50 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼
ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿਚ ਸ਼ੁਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈਸ ਅਤੇ ਬੰਗਲੌਰ-ਹਾਵੜਾ ਐਕਸਪ੍ਰੈਸ ਟਰੇਨ ਪਟੜੀ ਤੋਂ ਉਤਰਨ ਅਤੇ ਇਕ ਮਾਲਗੱਡੀ ਨਾਲ ਟਕਾਉਣ ਕਾਰਨ ਵਾਪਰੇ ਹਾਦਸੇ ਵਿਚ ਹੁਣ ਤਕ 238 ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ 900 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਭੁਵਨੇਸ਼ਵਰ ਦੇ ਅਧਿਕਾਰੀਆਂ ਨੇ ਦਸਿਆ ਕਿ 1,200 ਕਰਮਚਾਰੀਆਂ ਤੋਂ ਇਲਾਵਾ 200 ਐਂਬੂਲੈਂਸ, 50 ਬੱਸਾਂ ਅਤੇ 45 ਮੋਬਾਈਲ ਹੈਲਥ ਯੂਨਿਟ ਹਾਦਸੇ ਵਾਲੀ ਥਾਂ 'ਤੇ ਕੰਮ ਕਰ ਰਹੇ ਹਨ।