ਸੋਨੀਆ ਗਾਂਧੀ ਨੇ ਬਾਲਾਸੋਰ ਰੇਲ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਪ੍ਰਗਟਾਇਆ ਦੁੱਖ
ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਸ਼ਨੀਵਾਰ ਨੂੰ ਘੱਟੋ-ਘੱਟ 261 ਹੋ ਗਈ। ਇਸ ਹਾਦਸੇ 'ਚ ਸੈਂਕੜੇ ਲੋਕ ਜ਼ਖਮੀ ਵੀ ਹੋਏ ਹਨ।
Sonia Gandhi
ਨਵੀਂ ਦਿੱਲੀ - ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿਚ ਹੋਏ ਭਿਆਨਕ ਰੇਲ ਹਾਦਸੇ ਵਿਚ ਕਈ ਯਾਤਰੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਹਨਾਂ ਨੇ ਇੱਕ ਸੰਖੇਪ ਬਿਆਨ ਵਿਚ ਕਿਹਾ ਕਿ "ਉੜੀਸਾ ਵਿਚ ਹੋਏ ਭਿਆਨਕ ਰੇਲ ਹਾਦਸੇ ਤੋਂ ਬਹੁਤ ਦੁਖੀ ਹਾਂ। ਪੀੜਤਾਂ ਦੇ ਸਾਰੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਅਤੇ ਸੰਵੇਦਨਾ।
ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ 'ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਅਤੇ ਇਕ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਨਾਲ ਹੋਏ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਸ਼ਨੀਵਾਰ ਨੂੰ ਘੱਟੋ-ਘੱਟ 261 ਹੋ ਗਈ। ਇਸ ਹਾਦਸੇ 'ਚ ਸੈਂਕੜੇ ਲੋਕ ਜ਼ਖਮੀ ਵੀ ਹੋਏ ਹਨ।