Punjab Weather Update News: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਤਾਪਮਾਨ 2.2 ਹੇਠਾਂ ਡਿਗਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Punjab Weather Update News: 4 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ, 5 ਜੂਨ ਤੋਂ ਮੀਂਹ ਦੀ ਸੰਭਾਵਨਾ

Punjab Weather Update News in punjabi

Punjab Weather Update News in punjabi: ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਪਰ ਤਾਪਮਾਨ ਵਿਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ 'ਚ 4 ਜੂਨ ਤੱਕ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਪਰ 5 ਜੂਨ ਤੋਂ ਰਾਹਤ ਦਿਖਾਈ ਦੇ ਰਹੀ ਹੈ। ਪੱਛਮੀ ਗੜਬੜੀ ਦੀ ਤਾਕਤ ਵਧਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਰਹੇਗੀ।

ਮੌਸਮ ਵਿਭਾਗ ਵਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਲਾ ਅਤੇ ਲੁਧਿਆਣਾ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ 6 ਹੋਰ ਜ਼ਿਲ੍ਹਿਆਂ ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਹੀਟਵੇਵ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਹੈ।

ਬਾਕੀ ਸਾਰੇ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕਰ ਦਿਤਾ ਗਿਆ ਹੈ। ਕੱਲ੍ਹ, 4 ਜੂਨ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ ਪਰ 5 ਅਤੇ 6 ਜੂਨ ਤੋਂ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

6 ਜੂਨ ਤੱਕ ਤਾਪਮਾਨ ਵਿਚ ਭਾਰੀ ਗਿਰਾਵਟ
ਪੰਜਾਬ 'ਚ 5-6 ਜੂਨ ਨੂੰ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 6 ਜੂਨ ਤੱਕ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 2 ਡਿਗਰੀ ਡਿੱਗ ਕੇ 43.5 ਡਿਗਰੀ ਤੱਕ ਪਹੁੰਚ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਜਲੰਧਰ— ਐਤਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.8 ਫੀਸਦੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਦੇ ਬਾਵਜੂਦ ਤਾਪਮਾਨ 46 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।

ਲੁਧਿਆਣਾ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਤਾਪਮਾਨ 45 ਡਿਗਰੀ ਦੇ ਆਸਪਾਸ ਪਹੁੰਚਣ ਦੀ ਸੰਭਾਵਨਾ ਹੈ।
ਪਟਿਆਲਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਦੀ ਚਿਤਾਵਨੀ ਹੈ। ਇਸ ਦੇ ਬਾਵਜੂਦ ਪੰਜਾਬ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਹੈ।
ਮੁਹਾਲੀ— ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 41.7 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਤਾਪਮਾਨ ਵਧਣ ਅਤੇ 45 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।