Justice Yashwant Verma: ਸੰਸਦ ਦੇ ਅਗਲੇ ਸੈਸ਼ਨ ’ਚ ਜਸਟਿਸ ਯਸ਼ਵੰਤ ਵਰਮਾ ਵਿਰੁਧ ਮਹਾਦੋਸ਼ ਮਤਾ ਪੇਸ਼ ਕੀਤਾ ਜਾਵੇਗਾ : ਸਰਕਾਰੀ ਸੂਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਿਜਿਜੂ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਕਰਨਗੇ ਵਿਚਾਰ-ਵਟਾਂਦਰਾ

Impeachment motion against Justice Yashwant Verma to be moved in next session of Parliament: Government source

ਨਵੀਂ ਦਿੱਲੀ : ਸਰਕਾਰ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਵਿਰੁਧ ਸੰਸਦ ’ਚ ਮਹਾਦੋਸ਼ ਮਤਾ ਲਿਆਉਣ ਦੀ ਤਿਆਰੀ ’ਚ ਹੈ। ਸਰਕਾਰ ਦਿੱਲੀ ’ਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਵੱਡੀ ਮਾਤਰਾ ’ਚ ਨਕਦੀ ਮਿਲਣ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੱਜ ਵਿਰੁਧ ਕਾਰਵਾਈ ਲਈ ਸਰਬ ਪਾਰਟੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ।

ਸਰਕਾਰੀ ਸੂਤਰਾਂ ਨੇ ਮੰਗਲਵਾਰ ਨੂੰ ਕਿਹਾ ਕਿ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਸੁਪਰੀਮ ਕੋਰਟ ਵਲੋਂ ਗਠਿਤ ਤਿੰਨ ਮੈਂਬਰੀ ਜਾਂਚ ਕਮੇਟੀ ਵਲੋਂ ਵਰਮਾ ’ਤੇ ਦੋਸ਼ ਲਗਾਏ ਜਾਣ ਤੋਂ ਬਾਅਦ ਉਨ੍ਹਾਂ ਵਿਰੁਧ ਮਹਾਦੋਸ਼ ਮਤੇ ’ਚ ਸ਼ਾਮਲ ਹੋਣ ਲਈ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨਾਲ ਗੱਲਬਾਤ ਕਰਨਗੇ।

ਵਰਮਾ ਦੇ ਇਸ ਸਾਲ ਮਾਰਚ ’ਚ ਕੌਮੀ ਰਾਜਧਾਨੀ ’ਚ ਸਥਿਤ ਰਿਹਾਇਸ਼ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ, ਜਦੋਂ ਉਹ ਦਿੱਲੀ ਹਾਈ ਕੋਰਟ ’ਚ ਜੱਜ ਸਨ। ਹਾਲਾਂਕਿ ਵਰਮਾ ਨੇ ਨਕਦੀ ਬਾਰੇ ਅਣਜਾਣਤਾ ਦਾ ਦਾਅਵਾ ਕੀਤਾ ਸੀ, ਪਰ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਨੇ ਕਈ ਗਵਾਹਾਂ ਨਾਲ ਗੱਲ ਕਰਨ ਅਤੇ ਉਸ ਦੇ ਬਿਆਨ ਦਰਜ ਕਰਨ ਤੋਂ ਬਾਅਦ ਉਸ ਨੂੰ ਦੋਸ਼ੀ ਠਹਿਰਾਇਆ।