ਬਦਮਾਸ਼ਾਂ ਨੇ ਪੁਲਿਸ ‘ਤੇ ਕੀਤਾ ਹਮਲਾ, DSP ਸਮੇਤ 8 ਪੁਲਿਸ ਕਰਮਚਾਰੀ ਸ਼ਹੀਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁੰਡਿਆਂ ਨੇ ਪੁਲਿਸ ਟੀਮ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

Police

ਕਾਨਪੁਰ: ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ ਪੁਲਿਸ ਦੀ ਇਕ ਟੀਮ ‘ਤੇ ਬਦਮਾਸ਼ਾਂ ਨੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਥਾਣਾ ਮੁਖੀ ਸਮੇਤ 8 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ।  ਪੁਲਿਸ ਦੀ ਇਹ ਟੀਮ ਹਿਸਟਰੀਸ਼ੀਟਰ ਵਿਕਾਸ ਦੂਬੇ ਨੂੰ ਫੜਨ ਗਈ ਸੀ। ਖ਼ਬਰ ਮਿਲਦਿਆਂ ਹੀ ਐਸਐਸਪੀ ਅਤੇ ਆਈਜੀ ਮੌਕੇ ‘ਤੇ ਪਹੁੰਚ ਗਏ ਹਨ। ਫੋਰੈਂਸਿਕ ਟੀਮ ਨੇ ਵੀ ਇਥੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੀ ਟੀਮ ਜਦੋਂ ਹਿਸਟਰੀਸ਼ੀਟਰ ਦੇ ਪਤੇ ‘ਤੇ ਪਹੁੰਚੀ ਤਾਂ ਉਸ ਦੇ ਗੈਂਗ ਦੇ ਲੋਕ ਪੁਲਿਸ ਦਾ ਇੰਤਜ਼ਾਰ ਕਰ ਰਹੇ ਸੀ। ਇਸ ਤੋਂ ਪਹਿਲਾਂ ਕਿ ਪੁਲਿਸ ਅਪਣੀ ਕਾਰਵਾਈ ਅੰਜਾਮ ਦਿੰਦੀ ਤਾਂ ਇਹਨਾਂ ਬਦਮਾਸ਼ਾਂ ਨੇ ਪੁਲਿਸ ‘ਤੇ ਅੰਨ੍ਹੇਵਾਹ ਗੋਲੀਆਂ ਬਰਸਾ ਦਿੱਤੀਆਂ।  ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਦਾ ਅਸਲਾ ਵਿਚ ਲੁੱਟਿਆ। ਹਮਲੇ ਦੌਰਾਨ ਕਈ  ਪੁਲਿਸ ਕਰਮੀ ਗੰਭੀਰ ਜ਼ਖਮੀ ਵੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਵਿਕਾਸ ਦੁਬੇ ਇੱਥੋਂ ਫਰਾਰ ਹੋ ਗਿਆ ਹੈ।  ਪੁਲਿਸ ਨੇ ਸੂਬੇ ਦੇ ਸਾਰੇ ਬਾਡਰ ਸੀਲ ਕਰ ਦਿੱਤੇ ਹਨ। ਇਲਾਕੇ ਦੇ ਡੀਐਮ ਨੇ ਦੱਸਿਆ ਕਿ ਪੁਲਿਸ ਦੀ ਇਸ ਟੀਮ ਵਿਚ ਇਕ ਸੀਓ, ਇਕ ਐਸਓ, 2 ਐਸਆਈ ਅਤੇ 4 ਜਵਾਨ ਸ਼ਹੀਦ ਹੋ ਗਏ। ਮੁੱਖ ਮੰਤਰੀ ਯੋਗੀ ਅਦਿੱਤਿਯਾਨਾਥ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ।

ਸੀਐਮ ਨੇ ਡੀਜੀਪੀ ਐਚਸੀ ਅਵਸਥੀ ਨੂੰ ਅਪਰਾਧੀਆਂ ਖਿਲਾਫ ਸਖਤ ਐਕਸ਼ਨ ਲੈਣ ਦੇ ਨਿਰਦੇਸ਼ ਦਿੱਤੇ ਹਨ।  ਉਹਨਾਂ ਨੇ ਇਸ ਘਟਨਾ ਦੀ ਰਿਪੋਰਟ ਵੀ ਮੰਗੀ ਹੈ।  ਮਿਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਰਾਤ ਕਰੀਬ ਇਕ ਵਜੇ ਹੋਈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ