66th SBI Day: SGGS ਕਾਲਜ ਚੰਡੀਗੜ੍ਹ ਵਿਖੇ ਸਥਿਤ SBI ਬ੍ਰਾਂਚ ਵੱਲੋਂ ਰੁੱਖ ਲਗਾਓ ਮੁਹਿੰਮ ਦਾ ਆਯੋਜਨ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਵਿਖੇ ਸਥਿਤ ਭਾਰਤੀ ਸਟੇਟ ਬੈਂਕ ਦੀ ਬ੍ਰਾਂਚ ਵੱਲੋਂ 1 ਜੁਲਾਈ 2021 ਨੂੰ ਬੈਂਕ ਦਾ 66ਵਾਂ ਸਥਾਪਨਾ ਦਿਵਸ ਮਨਾਇਆ ਗਿਆ।
ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ (ਸੈਕਟਰ 26) ਵਿਖੇ ਸਥਿਤ ਭਾਰਤੀ ਸਟੇਟ ਬੈਂਕ ਦੀ ਬ੍ਰਾਂਚ ਵੱਲੋਂ 1 ਜੁਲਾਈ 2021 ਨੂੰ ਬੈਂਕ ਦਾ 66ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸਮੂਹ ਸਟਾਫ ਵੱਲੋਂ ਕਾਲਜ ਕੈਂਪਸ ਵਿਖੇ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ।
ਹੋਰ ਪੜ੍ਹੋ: ਫਰਾਂਸ 'ਚ ਰਾਫ਼ੇਲ ਸੌਦੇ ਦੀ ਜਾਂਚ ਸ਼ੁਰੂ, ਮੌਜੂਦਾ ਤੇ ਸਾਬਕਾ ਰਾਸ਼ਟਰਪਤੀ ਕੋਲੋਂ ਵੀ ਹੋਵੇਗੀ ਪੁੱਛਗਿੱਛ
ਭਾਰਤੀ ਸਟੇਟ ਬੈਂਕ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਸ. ਗੁਰਦੇਵ ਸਿੰਘ ਬਰਾੜ, ਸੱਕਤਰ, ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ, ਜੁਆਇੰਟ ਸੈਕਟਰੀ ਸ. ਕਰਨਦੀਪ ਸਿੰਘ ਚੀਮਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਕਾਲਜ ਕੈਂਪਸ ਵਿਚ ਵੱਖ-ਵੱਖ ਪੌਦੇ ਲਗਾਏ।
ਹੋਰ ਪੜ੍ਹੋ: ਮਾਈਨਿੰਗ ਵਾਲੀਆਂ ਥਾਵਾਂ 'ਤੇ ਸੁਖਬੀਰ ਬਾਦਲ ਦਾ ਛਾਪਾ, ਬੀਬੀ ਨੇ ਵੀ ਰੋ-ਰੋ ਸੁਣਾਇਆ ਦੁਖੜਾ
ਸਥਾਪਨਾ ਦਿਵਸ ਮੌਕੇ ਬ੍ਰਾਂਚ ਮੈਨੇਜਰ ਸ੍ਰੀਮਤੀ ਸੋਨਾ ਸ਼ਰਮਾ ਨੇ ਕਿਹਾ ਕਿ ਗੋ ਗਰੀਨ ਦੇ ਵਾਅਦੇ ਅਤੇ ਇਸ ਦੀ ਸਥਿਰਤਾ ਦੀ ਪੂਰਤੀ ਲਈ ਸਟੇਟ ਬੈਂਕ ਆਫ਼ ਇੰਡੀਆ ਵੱਲੋਂ 25000 ਤੋਂ ਵੀ ਵਧੇਰੇ ਸ਼ਾਖਾਵਾਂ ਦੇ ਵਿਸ਼ਾਲ ਨੈੱਟਵਰਕ ਰਾਹੀਂ ਦੇਸ਼ ਦੇ ਹਰ ਹਿੱਸੇ ਵਿਚ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ ਹੈ।
ਹੋਰ ਪੜ੍ਹੋ: ਆਮਿਰ ਖ਼ਾਨ ਨੇ ਪਤਨੀ ਕਿਰਨ ਰਾਓ ਨੂੰ ਦਿੱਤਾ ਤਲਾਕ, ਆਪਸੀ ਸਹਿਮਤੀ ਨਾਲ ਲਿਆ ਵੱਖ ਹੋਣ ਦਾ ਫੈਸਲਾ
ਦੱਸ ਦਈਏ ਕਿ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ ਦਾ ਸਥਾਪਨਾ ਦਿਵਸ ਹਰ ਸਾਲ 1 ਜੁਲਾਈ ਨੂੰ ਮਨਾਇਆ ਜਾਂਦਾ ਹੈ। 1 ਜੁਲਾਈ 1955 ਨੂੰ ਇੰਪੀਰੀਅਲ ਬੈਂਕ ਦਾ ਨਾਂਅ ਬਦਲ ਕੇ ਸਟੇਟ ਬੈਂਕ ਆਫ ਇੰਡੀਆ ਰੱਖਿਆ ਗਿਆ ਸੀ।