ਜੀਂਦ 'ਚ ਹਾਈਵੇਅ 'ਤੇ ਪਲਟੀ ਕਾਰ, 2 ਨੌਜੁਆਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋਵਾਂ ਨੌਜੁਆਨਾਂ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ

photo

 

ਜੀਂਦ : ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਨਰਵਾਣਾ ਵਿਚ ਕਾਰ ਪਲਟਣ ਕਾਰਨ ਦੋ ਨੌਜੁਆਨਾਂ ਦੀ ਮੌਤ ਹੋ ਗਈ। ਤੀਜਾ ਨੌਜੁਆਨ ਗੰਭੀਰ ਜ਼ਖ਼ਮੀ ਹੈ, ਜਿਸ ਦਾ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਉਝਾਨਾ ਬੱਸ ਸਟੈਂਡ ਨੇੜੇ ਵਾਪਰਿਆ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਸੋਨੂੰ ਅਤੇ ਰੋਹਿਤ ਵਾਸੀ ਪਿੰਡ ਘਸੋ ਵਜੋਂ ਹੋਈ ਹੈ। ਘਸੋ ਖੁਰਦ ਦਾ ਰਹਿਣ ਵਾਲਾ ਪ੍ਰਦੀਪ ਜ਼ਖ਼ਮੀ ਹੋ ਗਿਆ ਹੈ। ਐਤਵਾਰ ਰਾਤ 9 ਤੋਂ 9.30 ਵਜੇ ਦਰਮਿਆਨ ਪੰਜਾਬ ਤੋਂ ਨਰਵਾਣਾ ਜਾ ਰਹੇ ਸਨ ਤਾਂ ਸੰਤੁਲਨ ਵਿਗੜਨ ਕਾਰਨ ਕਾਰ ਉਝਾਨਾ ਨੇੜੇ ਪਲਟ ਗਈ।

ਦਸਿਆ ਜਾ ਰਿਹਾ ਹੈ ਕਿ ਲੋਕਾਂ ਨੇ ਕਿਸੇ ਤਰ੍ਹਾਂ ਕਾਰ ਨੂੰ ਸਿੱਧਾ ਕੀਤਾ ਅਤੇ ਤਿੰਨਾਂ ਨੌਜੁਆਨਾਂ ਨੂੰ ਅੰਦਰੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਲੈ ਗਏ। ਡਾਕਟਰਾਂ ਨੇ ਰੋਹਿਤ ਅਤੇ ਸੋਨੂੰ ਨੂੰ ਮ੍ਰਿਤਕ ਐਲਾਨ ਦਿਤਾ। ਜ਼ਖਮੀ ਪ੍ਰਦੀਪ ਦਾ ਇਲਾਜ ਚੱਲ ਰਿਹਾ ਹੈ। ਦੋਵਾਂ ਨੌਜੁਆਨਾਂ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ।