ਸਪਾ ਦੇ ਸਾਬਕਾ ਨੇਤਾ ਅਮਰ ਸਿੰਘ ਕਰਨਗੇ ਪ੍ਰਧਾਨ ਮੰਤਰੀ ਮੋਦੀ ਦੇ ਪੱਖ 'ਚ ਚੋਣ ਪ੍ਰਚਾਰ
ਰਾਜ ਸਭਾ ਦੇ ਆਜ਼ਾਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਨੇਤਾ ਅਮਰ ਸਿੰਘ ਅਗਾਮੀ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ਵਿਚ ਚੋਣ...
Amar Singh
ਨਵੀਂ ਦਿੱਲੀ : ਰਾਜ ਸਭਾ ਦੇ ਆਜ਼ਾਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਨੇਤਾ ਅਮਰ ਸਿੰਘ ਅਗਾਮੀ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ਵਿਚ ਚੋਣ ਪ੍ਰਚਾਰ ਕਰਨਗੇ। ਉਤਰ ਪ੍ਰਦੇਸ਼ ਵਿਚ ਸਪਾ, ਬਸਪਾ ਦੇ ਸੰਭਾਵਤ ਗਠਜੋੜ ਨਾਲ ਅਸਹਿਮਤੀ ਜਤਾਉਂਦੇ ਹੋਏ ਸਿੰਘ ਨੇ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਪੱਖ ਵਿਚ ਪ੍ਰਚਾਰ ਕਰਨ ਦੀ ਮੰਨਸ਼ਾ ਜਤਾਈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪ੍ਰਧਾਨ ਮੰਤਰੀ ਨੇ ਲਖਨਊ ਵਿਚ ਇਕ ਪ੍ਰੋਗਰਾਮ ਦੇ ਦੌਰਾਨ ਸਿੰਘ ਦੀ ਮੌਜੂਦਗੀ ਵਿਚ ਉਨ੍ਹਾਂ ਦਾ ਜ਼ਿਕਰ ਕੀਤਾ ਸੀ।