ਹੁਣ ਸੋਸ਼ਲ ਮੀਡੀਆ ਦੀ ਨਿਗਰਾਨੀ ਨਹੀਂ, ਸੁਪਰੀਮ ਕੋਰਟ ਦੀ ਸਖ਼ਤੀ ਮਗਰੋਂ ਪਿਛੇ ਹਟੀ ਸਰਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੋਸ਼ਲ ਮੀਡੀਆ 'ਤੇ ਨਿਗਰਾਨੀ ਲਈ ਸੋਸ਼ਲ ਮੀਡੀਆ ਹੱਬ ਬਣਾਉਣ ਦੇ ਫ਼ੈਸਲੇ ਤੋਂ ਸਰਕਾਰ ਪਿੱਛੇ ਹਟ ਗਈ ਹੈ। ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ...

Supream Court

ਨਵੀਂ ਦਿੱਲੀ : ਸੋਸ਼ਲ ਮੀਡੀਆ 'ਤੇ ਨਿਗਰਾਨੀ ਲਈ ਸੋਸ਼ਲ ਮੀਡੀਆ ਹੱਬ ਬਣਾਉਣ ਦੇ ਫ਼ੈਸਲੇ ਤੋਂ ਸਰਕਾਰ ਪਿੱਛੇ ਹਟ ਗਈ ਹੈ। ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ 'ਤੇ ਅਪਣੇ ਕਦਮ ਪਿੱਛੇ ਖਿੱਚ ਲਏ ਹਨ। 13 ਜੁਲਾਈ ਨੂੰ ਪਿਛਲੀ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਹ ਨਿਗਰਾਨੀ ਰਾਜ ਬਣਾਉਣ ਵਰਗਾ ਹੋਵੇਗਾ। ਸੀਨੀਅਰ ਅਦਾਲਤ ਨੇ ਕਿਹਾ ਸੀ ਕਿ ਸਰਕਾਰ ਨਾਗਰਿਕਾਂ ਦੇ ਵਾਟਸਐਪ ਸੰਦੇਸ਼ਾਂ ਨੂੰ ਟੈਪ ਕਰਨਾ ਚਾਹੁੰਦੀ ਹੈ। ਦਸ ਦਈਏ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਸੋਸ਼ਲ ਮੀਡੀਆ ਹੱਬ ਬਣਾਉਣ ਦਾ ਫ਼ੈਸਲਾ ਲਿਆ ਸੀ। 

ਮੋਇਤਰਾ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਏ ਐਮ ਸਿੰਘਵੀ ਨੇ ਕਿਹਾ ਸੀ ਕਿ ਸਰਕਾਰ ਨੇ ਅਰਜ਼ੀ ਮੰਗੀਆਂ ਹਨ ਕਿ ਟੈਂਡਰ 20 ਅਗੱਸਤ ਨੂੰ ਖੁੱਲ੍ਹੇਗਾ। ਸਿੰਘਵੀ ਨੇ ਕਿਹਾ ਸੀ ਕਿ ਉਹ ਸੋਸ਼ਲ ਮੀਡੀਆ ਹੱਬ ਦੇ ਜ਼ਰੀਏ ਸੋਸ਼ਲ ਮੀਡੀਆ ਦੀ ਵਿਸ਼ਾ ਵਸਤੂ ਦੀ ਨਿਗਰਾਨੀ ਕਰਨਾ ਚਾਹੁੰਦੇ ਹਨ।