ਗਵਰਨਰ ਨੂੰ ਮਿਲਣ ਤੋਂ ਬਾਅਦ ਬੋਲੇ ਉਮਰ ਅਬਦੁੱਲਾ, ਕੀ ਹੋ ਰਿਹਾ ਹੈ ਕਿਸੇ ਨੂੰ ਨਹੀਂ ਪਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਨੈਸ਼ਨਲ ਕਾਨਫ਼ਰੰਸ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਮੁਲਾਕਾਤ ਕੀਤੀ।

Omar Abdullah

ਸ੍ਰੀਨਗਰ: ਜੰਮੂ-ਕਸ਼ਮੀਰ ਵਿਚ ਪਿਛਲੇ ਕੁਝ ਦਿਨਾਂ ਤੋਂ ਵਿਗੜ ਰਹੇ ਹਲਾਤਾਂ ਨੂੰ ਦੇਖਦੇ ਹੋਏ ਨੈਸ਼ਨਲ ਕਾਨਫ਼ਰੰਸ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਮੁਲਾਕਾਤ ਕੀਤੀ। ਰਾਜਪਾਲ ਸੱਤਿਆਪਾਲ ਮਲਿਕ ਨਾਲ ਮੁਲਾਕਾਤ ਤੋਂ ਬਾਅਦ ਉਮਰ ਅਬਦੁੱਲਾ ਨੇ ਕਿਹਾ ਕਿ ਉਹਨਾਂ ਨੇ ਗਵਰਨਰ ਨਾਲ ਸੂਬੇ ਦੇ ਹਲਾਤਾਂ ਬਾਰੇ ਚਰਚਾ ਕੀਤੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ 370 ਨੂੰ ਲੈ ਕੇ ਕੋਈ ਵੀ ਐਲਾਨ ਕਰਨ ਦੀ ਤਿਆਰੀ ਨਹੀਂ ਕੀਤੀ ਜਾ ਰਹੀ।

 


 

ਉਮਰ ਅਬਦੁੱਲਾ ਨੇ ਕਿਹਾ ਕਿ ਹੁਣ ਤੱਕ ਉਹਨਾਂ ਨੂੰ ਸੂਬੇ ਵਿਚ ਤੈਨਾਤ ਕਿਸੇ ਵੀ ਅਫ਼ਸਰ ਤੋਂ ਜਵਾਬ ਨਹੀਂ ਮਿਲਿਆ ਹੈ। ਉਹਨਾਂ ਕਿਹਾ ਕਿ ਪੀਐਮ ਮੋਦੀ ਨੇ ਯਕੀਨ ਦਵਾਇਆ ਹੈ ਕਿ 35-ਏ ਨਾਲ ਕੋਈ ਛੇੜਛਾੜ ਨਹੀਂ ਹੋਵੇਗੀ। ਉਮਰ ਅਬਦੁੱਲਾ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਮੌਜੂਦਾ ਹਲਾਤਾਂ ਬਾਰੇ ਜਾਣਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਵੀ ਨਹੀਂ ਪਤਾ ਕਿ ਅਸਲ ਵਿਚ ਕੀ ਹੋ ਰਿਹਾ ਹੈ।

 


 

ਉਹਨਾਂ ਕਿਹਾ ਕਿ ਸੋਮਵਾਰ ਨੂੰ ਸੰਸਦ ਸ਼ੁਰੂ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਬਿਆਨ ਦੇਣਾ ਚਾਹੀਦਾ ਹੈ ਕਿ ਆਖ਼ਿਰ ਅਮਰਨਾਥ ਯਾਤਰਾ ਰੱਦ ਕਰਨ ਅਤੇ ਯਾਤਰੀਆਂ ਨੂੰ ਘਾਟੀ ਖਾਲੀ ਕਰਵਾਉਣ ਲਈ ਕਿਉਂ ਕਿਹਾ ਗਿਆ ਹੈ। ਉਮਰ ਅਬਦੁੱਲਾ ਨੇ ਕਿਹਾ ਕਿ ਉਹਨਾਂ ਨੇ ਰਾਜਪਾਲ ਨੂੰ ਦੱਸਿਆ ਕਿ ਕਸ਼ਮੀਰ ਦੇ ਲੋਕਾਂ ਵਿਚ 35ਏ ਅਤੇ 370 ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲ ਰਹੀਆਂ ਹਨ।

ਉਹਨਾਂ ਕਿਹਾ ਕਿ ਰਾਜਪਾਲ ਨੇ ਯਕੀਨ ਦਵਾਇਆ ਹੈ ਕਿ ਉਹਨਾਂ ਸਾਰੇ ਮੁੱਦਿਆਂ ਵਿਚ ਕਿਸੇ ਵੀ ਐਲਾਨ ਦੀ ਤਿਆਰੀ ਨਹੀਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਮੁੱਦੇ ‘ਤੇ ਰਾਜਪਾਲ ਨੇ ਜੋ ਗੱਲਾਂ ਕਹੀਆਂ ਹਨ, ਉਹ ਆਖਰੀ ਸ਼ਬਦ ਨਹੀਂ ਹਨ। ਉਹਨਾਂ ਕਿਹਾ ਕਿ, ‘ਜੋ ਵੀ ਰਾਜਪਾਲ ਜਨਤਕ ਰੂਪ ਵਿਚ ਸਾਨੂੰ ਦੱਸਦੇ ਹਨ ਉਹ ਮੈਂ ਭਾਰਤ ਸਰਕਾਰ ਕੋਲੋਂ ਜਨਤਕ ਰੂਪ ਵਿਚ ਸੁਣਨਾ ਚਾਹੁੰਦਾ ਹਾਂ ਕਿ ਲੋਕਾਂ ਲਈ ਚਿੰਤਾ ਦੀ ਕੋਈ ਗੱਲ ਨਹੀਂ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।