ਰਾਹੁਲ ਨੇ ਮਹਿਬੂਬਾ ਮੁਫ਼ਤੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ...

Rahul Gandhi

ਨਵੀਂ ਦਿੱਲੀ, 2 ਅਗੱਸਤ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੇ ਜਦ ਨਾਜਾਇਜ਼ ਢੰਗ ਨਾਲ ਆਗੂਆਂ ਨੂੰ ਹਿਰਾਸਤ ਵਿਚ ਰਖਿਆ ਤਾਂ ਭਾਰਤੀ ਜਮਹੂਰੀਅਤ ਨੂੰ ਨੁਕਸਾਨ ਪੁੱਜਾ। ਪੀਪਲਜ਼ ਡੈਮੋਕਰੈਟਿਕ ਪਾਰਟੀ ਦੀ ਆਗੂ ਧਾਰਾ 370 ਤਹਿਤ ਮਿਲੇ ਜੰਮੂ ਕਸ਼ਮੀਰ ਦੇ ਵਿਸ਼ੇਸ਼ ਰਾਜ ਦੇ ਦਰਜੇ ਨੂੰ ਖ਼ਤਮ ਕੀਤੇ ਜਾਣ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਬਦਲੇ ਜਾਣ ਮਗਰੋਂ ਹੀ ਲੋਕ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਵਿਚ ਹੈ।

ਗਾਂਧੀ ਨੇ ਟਵਿਟਰ 'ਤੇ ਲਿਖਿਆ, 'ਭਾਰਤ ਸਰਕਾਰ ਨੇ ਜਦ ਨਾਜਾਇਜ਼ ਢੰਗ ਨਾਲਆਗੂਆਂ ਨੂੰ ਹਿਰਾਸਤ ਵਿਚ ਲਿਆ ਤਾਂ ਭਾਰਤ ਦੇ ਜਮਹੂਰੀ ਢਾਂਚੇ ਦਾ ਨੁਕਸਾਨ ਹੋਇਆ। ਮਹਿਬੂਬਾ ਮੁਫ਼ਦੀ ਦੀ ਰਿਹਾਈ ਲਈ ਇਹ ਸਹੀ ਸਮਾਂ ਹੈ।' ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਪਿਛਲੇ ਹਫ਼ਤੇ ਪੀਐਸਏ ਤਹਿਤ ਮਹਿਬੂਬਾ ਮੁਫ਼ਤੀ ਦੀ ਹਿਰਾਸਤ ਨੂੰ ਹੋ ਤਿੰਨ ਮਹੀਨਿਆਂ ਲਈ ਵਧਾ ਦਿਤਾ ਸੀ। (ਏਜੰਸੀ)