ਸੰਸਦ: ਹਰਸਿਮਰਤ ਬਾਦਲ ਨੇ ਹੇਮਾ ਮਾਲਿਨੀ ਨੂੰ ਫੜਾਏ ਕਣਕ ਦੇ ਛਿੱਟੇ, ਕਿਹਾ- ਆਓ ਕਿਸਾਨਾਂ ਨਾਲ ਖੜੀਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨੀ ਅੰਦੋਲਨ ਅਤੇ ਪੈਗਾਸਸ ਸਮੇਤ ਕਈ ਮੁੱਦਿਆਂ 'ਤੇ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਹੰਗਾਮਾ ਜਾਰੀ ਹੈ।

Parliament: Harsimrat Badal Sheds Wheat Splinters To Hema Malini

 ਨਵੀਂ ਦਿੱਲੀ: ਕਿਸਾਨੀ ਅੰਦੋਲਨ ਅਤੇ ਪੈਗਾਸਸ ਸਮੇਤ ਕਈ ਮੁੱਦਿਆਂ 'ਤੇ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਹੰਗਾਮਾ ਜਾਰੀ ਹੈ। ਸਰਕਾਰ ਨੂੰ ਘੇਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਕੁਝ ਸੰਸਦ ਮੈਂਬਰ ਕਿਸਾਨਾਂ ਦੇ ਮੁੱਦੇ 'ਤੇ ਆਪਣੇ ਢੰਗ ਨਾਲ ਪ੍ਰਤੀਕਾਤਮਕ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਵਿੱਚ, ਮੰਗਲਵਾਰ ਨੂੰ, ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਨੇ ਸੰਸਦ ਕੰਪਲੈਕਸ ਵਿੱਚ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਕਣਕ ਦੇ ਛਿੱਟੇ ਫੜਾਏ ਅਤੇ ਉਹਨਾਂ ਨੂੰ ਕਿਸਾਨਾਂ ਨਾਲ ਖੜਨ ਲਈ ਕਿਹਾ ਪਰ  ਹੇਮਾ ਮਾਲਿਨੀ ਬਿਨ੍ਹਾਂ ਕੁੱਝ ਕਹੇ ਮੁਸਕਰਾਉਂਦੇ ਹੋਏ ਅੰਦਰ ਚਲੀ ਗਈ।