MP: ਹੁਣ ਗੈਰਕਾਨੂੰਨੀ ਸ਼ਰਾਬ ਵੇਚਣ ’ਤੇ ਹੋਵੇਗੀ ਉਮਰ ਕੈਦ ਜਾਂ ਮੌਤ ਦੀ ਸਜ਼ਾ
ਜੁਰਮਾਨੇ ਦੀ ਰਕਮ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ।
ਭੋਪਾਲ: ਮੱਧ ਪ੍ਰਦੇਸ਼ ਵਿਚ ਗੈਰਕਨੂੰਨੀ ਸ਼ਰਾਬ (Illegal Alcohol) ਵੇਚਣ ’ਤੇ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ। ਸੂਬੇ ਦੀ ਸ਼ਿਵਰਾਜ ਸਰਕਾਰ (MP Government) ਨੇ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਦੀ ਗੈਰਕਨੂੰਨੀ ਸ਼ਰਾਬ ਕਾਰਨ ਮੌਤ ਹੋ ਜਾਂਦੀ ਹੈ, ਤਾਂ ਦੋਸ਼ੀ ਨੂੰ ਉਮਰ ਕੈਦ ਜਾਂ ਮੌਤ ਦੀ ਸਜ਼ਾ (Life Imprisonment or Death) ਦਿੱਤੀ ਜਾਵੇਗੀ। ਹਾਲਾਂਕਿ, ਪਹਿਲਾਂ ਇਸ ਦੇ ਲਈ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਹੁੰਦੀ ਸੀ। ਇਸ ਤੋਂ ਇਲਾਵਾ ਜੁਰਮਾਨੇ ਦੀ ਰਕਮ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ।
ਹੋਰ ਪੜ੍ਹੋ: ਦਿੱਲੀ ਸਰਕਾਰ ਦੇ ਵਿਧਾਇਕਾਂ ਦੀ ਤਨਖ਼ਾਹ ‘ਚ ਹੋਇਆ ਵਾਧਾ, Cabinet ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਇਸ ਪ੍ਰਸਤਾਵ ਨੂੰ ਮੰਗਲਵਾਰ ਨੂੰ ਹੋਈ ਸ਼ਿਵਰਾਜ ਕੈਬਨਿਟ (Shivraj Cabinet) ਦੀ ਬੈਠਕ ਵਿਚ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਧਾਨ ਸਭਾ ਦੇ ਇਸ ਸੈਸ਼ਨ ਵਿਚ ਇਸ ਸਬੰਧੀ ਇੱਕ ਬਿੱਲ ਲਿਆਂਦਾ ਜਾਵੇਗਾ। ਸ਼ਿਵਰਾਜ ਸਰਕਾਰ ਦੇ ਇਸ ਚੌਥੇ ਕਾਰਜਕਾਲ ਦੇ ਕਰੀਬ ਡੇਢ ਸਾਲ ਵਿਚ 40 ਤੋਂ ਵੱਧ ਲੋਕਾਂ ਦੀ ਜ਼ਹਿਰੀਲੀ ਸ਼ਰਾਬ (Poisoned Alcohol) ਪੀਣ ਕਾਰਨ ਮੌਤ ਹੋ ਚੁੱਕੀ ਹੈ।
ਹੋਰ ਪੜ੍ਹੋ: Coronavirus ਦਾ 'R' ਰੇਟ ਬਣਿਆ ਚਿੰਤਾ ਦਾ ਵਿਸ਼ਾ, 7 ਮਈ ਤੋਂ ਬਾਅਦ ਪਹਿਲੀ ਵਾਰ ਪਹੁੰਚਿਆ 1 ਤੋਂ ਪਾਰ
ਹਾਲ ਹੀ ਵਿਚ, ਮੰਦਸੌਰ ਦੇ ਵੱਖ-ਵੱਖ ਖੇਤਰਾਂ ਵਿਚ ਨਕਲੀ ਸ਼ਰਾਬ ਦੇ ਕਾਰਨ ਲਗਭਗ 8 ਲੋਕਾਂ ਦੀ ਮੌਤ ਦੇ ਬਾਅਦ, ਕਾਂਗਰਸ ਨੇ ਸਰਕਾਰ ਨੂੰ ਘੇਰ ਲਿਆ। ਮੱਧ ਪ੍ਰਦੇਸ਼ ਸਰਕਾਰ ਦੀ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਇਸ ਲਈ ਸਰਕਾਰ ਨੇ ਹੁਣ ਇਸ ਸਬੰਧੀ ਸਖਤ ਕਾਨੂੰਨ ਬਣਾਉਣ ਦੀ ਤਿਆਰੀ ਕਰ ਲਈ ਹੈ।