National Herald Case: ਈਡੀ ਨੇ ਯੰਗ ਇੰਡੀਆ ਦਾ ਦਫ਼ਤਰ ਕੀਤਾ ਸੀਲ, ਕਾਂਗਰਸ ਦਫ਼ਤਰ ਦੇ ਬਾਹਰ ਵਾਧੂ ਪੁਲਿਸ ਤਾਇਨਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੈਰਾਮ ਰਮੇਸ਼, ਪ੍ਰਮੋਦ ਤਿਵਾਰੀ, ਪੀ ਚਿਦੰਬਰਮ, ਸਲਮਾਨ ਖੁਰਸ਼ੀਦ ਅਤੇ ਮੱਲਿਕਾਰਜੁਨ ਖੜਗੇ ਸਮੇਤ ਸੀਨੀਅਰ ਕਾਂਗਰਸੀ ਆਗੂ ਕਾਂਗਰਸ ਹੈੱਡਕੁਆਰਟਰ ਪਹੁੰਚ ਗਏ ਹਨ।

National Herald case: ED seals Young Indian Ltd's office in Delhi

 

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੁੱਧਵਾਰ ਨੂੰ ਦਿੱਲੀ ਦੇ ਹੇਰਾਲਡ ਹਾਊਸ ਸਥਿਤ ਯੰਗ ਇੰਡੀਆ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ। ਇਸ ਦੇ ਨਾਲ ਹੀ ਈਡੀ ਨੇ ਨਿਰਦੇਸ਼ ਦਿੱਤਾ ਕਿ ਏਜੰਸੀ ਦੀ ਇਜਾਜ਼ਤ ਤੋਂ ਬਿਨ੍ਹਾਂ ਇਮਾਰਤ ਨਾ ਖੋਲ੍ਹੀ ਜਾਵੇ। ਦੂਜੇ ਪਾਸੇ ਜੈਰਾਮ ਰਮੇਸ਼, ਪ੍ਰਮੋਦ ਤਿਵਾਰੀ, ਪੀ ਚਿਦੰਬਰਮ, ਸਲਮਾਨ ਖੁਰਸ਼ੀਦ ਅਤੇ ਮੱਲਿਕਾਰਜੁਨ ਖੜਗੇ ਸਮੇਤ ਸੀਨੀਅਰ ਕਾਂਗਰਸੀ ਆਗੂ ਕਾਂਗਰਸ ਹੈੱਡਕੁਆਰਟਰ ਪਹੁੰਚ ਗਏ ਹਨ। ਈਡੀ ਦੀ ਕਾਰਵਾਈ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ਚੱਲ ਰਹੀ ਹੈ।

National Herald case: ED seals Young Indian Ltd's office in Delhi

ਇਸ ਦੇ ਨਾਲ ਹੀ ਦਿੱਲੀ ਵਿਚ ਏਆਈਸੀਸੀ ਹੈੱਡਕੁਆਰਟਰ ਦੇ ਬਾਹਰ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਦੇ ਬਾਹਰ ਵੀ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਟਵੀਟ ਕੀਤਾ, "ਦਿੱਲੀ ਪੁਲਿਸ ਦੁਆਰਾ ਏਆਈਸੀਸੀ ਹੈੱਡਕੁਆਰਟਰ ਨੂੰ ਜਾਣ ਵਾਲੀ ਸੜਕ ਨੂੰ ਰੋਕਣਾ ਹੁਣ ਇਕ ਅਪਵਾਦ ਦੀ ਬਜਾਏ ਇੱਕ ਆਮ ਗੱਲ ਹੈ।"

Enforcement Directorate

ਦਰਅਸਲ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਾਮਲੇ ਵਿਚ ਇਕ ਦਿਨ ਪਹਿਲਾਂ ਹੀ ਦਿੱਲੀ ਅਤੇ ਕੋਲਕਾਤਾ ਸਮੇਤ 12 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹ ਕਾਰਵਾਈ ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਦਫਤਰ ਨੂੰ "ਸਬੂਤ ਸੁਰੱਖਿਅਤ ਰੱਖਣ" ਲਈ ਅਸਥਾਈ ਤੌਰ 'ਤੇ ਸੀਲ ਕਰ ਦਿੱਤਾ ਗਿਆ ਹੈ, ਜੋ ਅਧਿਕਾਰਤ ਨੁਮਾਇੰਦਿਆਂ ਦੀ ਗੈਰਹਾਜ਼ਰੀ ਕਾਰਨ ਮੰਗਲਵਾਰ ਦੇ ਛਾਪੇ ਦੌਰਾਨ ਇਕੱਠੇ ਨਹੀਂ ਕੀਤੇ ਜਾ ਸਕੇ।

National Herald case

ਸੂਤਰਾਂ ਨੇ ਦੱਸਿਆ ਕਿ ਨੈਸ਼ਨਲ ਹੈਰਾਲਡ ਦਾ ਬਾਕੀ ਦਫਤਰ ਵਰਤੋਂ ਲਈ ਖੁੱਲ੍ਹਾ ਹੈ। ਉਹਨਾਂ ਕਿਹਾ ਕਿ ਈਡੀ ਨੇ ਯੰਗ ਇੰਡੀਅਨ ਦੇ ਦਫ਼ਤਰ ਦੇ ਬਾਹਰ ਇਕ ਨੋਟਿਸ ਚਿਪਕਾਇਆ ਹੈ, ਜਿਸ 'ਤੇ ਜਾਂਚ ਅਧਿਕਾਰੀ ਦੇ ਦਸਤਖ਼ਤ ਹਨ। ਨੋਟਿਸ ਵਿਚ ਲਿਖਿਆ ਗਿਆ ਹੈ ਕਿ ਏਜੰਸੀ ਦੀ ਇਜਾਜ਼ਤ ਤੋਂ ਬਿਨ੍ਹਾਂ ਇਹ ਦਫ਼ਤਰ ਨਹੀਂ ਖੋਲ੍ਹਿਆ ਜਾ ਸਕਦਾ। ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੰਗਲਵਾਰ ਨੂੰ ਈਡੀ ਨੇ ਹੇਰਾਲਡ ਹਾਊਸ ਸਮੇਤ 12 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਸ ਮਾਮਲੇ 'ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।