ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ, 2023 ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਬਿੱਲ ਪੇਸ਼ ਕਰਦਿਆਂ ਉਨ੍ਹਾਂ ਕੁਝ ਮੈਂਬਰਾਂ ਦੀ ਇਸ ਧਾਰਨਾ ਨੂੰ ਰੱਦ ਕਰ ਦਿਤਾ ਕਿ ਇਹ ‘ਮਨੀ ਬਿੱਲ’ ਹੈ

photo

 

ਨਵੀਂ ਦਿੱਲੀ : ਸਰਕਾਰ ਨੇ ਵੀਰਵਾਰ ਨੂੰ ਲੋਕ ਸਭਾ ਵਿਚ 'ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ' ਪੇਸ਼ ਕੀਤਾ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਿੱਲ ਨੂੰ ਅਧਿਐਨ ਲਈ ਸੰਸਦੀ ਕਮੇਟੀ ਕੋਲ ਭੇਜਣ ਦੀ ਵਿਰੋਧੀ ਧਿਰ ਦੇ ਮੈਂਬਰਾਂ ਦੀ ਮੰਗ ਦਰਮਿਆਨ ਸਦਨ ਵਿਚ ਪੇਸ਼ ਕੀਤਾ।

ਬਿੱਲ ਪੇਸ਼ ਕਰਦਿਆਂ ਉਨ੍ਹਾਂ ਕੁਝ ਮੈਂਬਰਾਂ ਦੀ ਇਸ ਧਾਰਨਾ ਨੂੰ ਰੱਦ ਕਰ ਦਿਤਾ ਕਿ ਇਹ ‘ਮਨੀ ਬਿੱਲ’ ਹੈ। ਉਨ੍ਹਾਂ ਕਿਹਾ ਕਿ ਇਹ ਆਮ ਬਿੱਲ ਹੈ। ਸਦਨ ਵਿਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਅਤੇ ਪਾਰਟੀ ਮੈਂਬਰਾਂ ਮਨੀਸ਼ ਤਿਵਾੜੀ ਅਤੇ ਸ਼ਸ਼ੀ ਥਰੂਰ ਆਦਿ ਨੇ ਬਿੱਲ ਦਾ ਵਿਰੋਧ ਕੀਤਾ।

ਉਨ੍ਹਾਂ ਕਿਹਾ ਕਿ ਨਿੱਜਤਾ ਦਾ ਅਧਿਕਾਰ ਇਸ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਇਹ ਬਿੱਲ ਜਲਦਬਾਜ਼ੀ ਵਿਚ ਨਹੀਂ ਲਿਆਉਣਾ ਚਾਹੀਦਾ।