Jammu Kashmir News: ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਵੱਡਾ ਹਾਦਸਾ, ਖੱਡ ਵਿੱਚ ਡਿੱਗੀ ਕਾਰ, ਦੋ ਲੋਕਾਂ ਦੀ ਮੌਤ
Jammu Kashmir News: ਤਿੰਨ ਲੋਕ ਹੋਏ ਜ਼ਖ਼ਮੀ
Car falls into gorge in Kathua Jammu and Kashmir News
Car falls into gorge in Kathua News: ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਅੱਜ ਕਠੂਆ ਦੇ ਲਖਨਪੁਰ-ਬਸੰਤਪੁਰ ਸੜਕ 'ਤੇ ਇੱਕ ਕਾਰ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
"(For more news apart from “Car falls into gorge in Kathua Jammu and Kashmir News , ” stay tuned to Rozana Spokesman.)