‘‘ਦੋਵੇਂ ਹੀ ਪਰਮਾਣੂ ਮੁਲਕ ਪਰ ਅਸੀਂ ਕਦੇ ਪਹਿਲ ਨਹੀਂ ਕਰਾਂਗੇ’’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲਾਹੌਰ ’ਚ ਇੰਟਰਨੈਸ਼ਨਲ ਸਿੱਖ ਕਨਵੈਨਸ਼ਨ ਦੌਰਾਨ ਬੋਲੇ ਇਮਰਾਨ

"Both nuclear countries but we will never take the initiative"

ਨਵੀਂ ਦਿੱਲੀ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਰਐਸਐਸ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਆਖਿਆ ਕਿ ਆਰਐਸਐਸ ਦੀ ਸੋਚ ਹਿਟਲਰ ਵਾਲੀ ਹੈ। ਜਿਸ ਤੋਂ ਸਾਰੇ ਦਲਿਤਾਂ, ਮੁਸਲਮਾਨਾਂ ਅਤੇ ਸਿੱਖਾਂ ਨੂੰ ਵੱਡਾ ਖ਼ਤਰਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਰਮਾਣੂ ਹਥਿਆਰਾਂ ਦੀ ਗੱਲ ਕਰਦੇ ਹੋਏ ਆਖਿਆ ਕਿ ਭਾਵੇਂ ਕਿ ਭਾਰਤ-ਪਾਕਿਸਤਾਨ ਦੋਵੇਂ ਪਰਮਾਣੂ ਸੰਪੰਨ ਮੁਲਕ ਹਨ ਪਰ ਪਾਕਿਸਤਾਨ ਇਸ ਮਾਮਲੇ ਵਿਚ ਕਦੇ ਵੀ ਪਹਿਲ ਨਹੀਂ ਕਰੇਗਾ।

ਉਨ੍ਹਾਂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ’ਤੇ ਗੱਲ ਕਰਦਿਆਂ ਆਖਿਆ ਕਿ ਇੰਨੇ ਦਿਨਾਂ ਤਕ 80 ਲੱਖ ਲੋਕਾਂ ਨੂੰ ਡੱਕ ਕੇ ਰੱਖਿਆ ਹੋਇਆ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਮੁਸਲਮਾਨਾਂ ਕਰਕੇ ਆਵਾਜ਼ ਨਹੀਂ ਉਠਾ ਰਹੇ। ਜੇਕਰ ਕੋਈ ਹੋਰ ਜਾਂ ਸਿੱਖ ਵੀ ਹੁੰਦੇ ਤਾਂ ਵੀ ਅਸੀਂ ਇਸੇ ਤਰ੍ਹਾਂ ਆਵਾਜ਼ ਉਠਾਉਂਦੇ।

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਇਹ ਬਿਆਨ ਲਾਹੌਰ ਵਿਚ ਇੰਟਰਨੈਸ਼ਨਲ ਸਿੱਖ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਦਿੱਤਾ ਗਿਆ। ਦੱਸ ਦਈਏ ਕਿ ਇਮਰਾਨ ਖ਼ਾਨ ਦਾ ਇਹ ਬਿਆਨ ਅਜਿਹੇ ਸਮੇਂ ਸਾਹਮਣੇ ਆਇਆ ਹੈ। ਜਦੋਂ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਨੂੰ ਲੈ ਕੇ ਇਸ ਸਮੇਂ ਦੋਵੇਂ ਮੁਲਕਾਂ ਵਿਚ ਕਾਫ਼ੀ ਤਣਾਅ ਵਧਿਆ ਹੋਇਆ ਹੈ। ਇੱਥੋਂ ਤਕ ਕਿ ਦੋਵੇਂ ਮੁਲਕਾਂ ਦੇ ਨੇਤਾਵਾਂ ਵੱਲੋਂ ਇਕ ਦੂਜੇ ਨੂੰ ਯੁੱਧ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਪਰ ਇਮਰਾਨ ਖ਼ਾਨ ਦੇ ਇਸ ਬਿਆਨ ਨੂੰ ਪਾਕਿਸਤਾਨ ਦੇ ਨਰਮ ਰੁਖ਼ ਵਜੋਂ ਦੇਖਿਆ ਜਾ ਰਿਹਾ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।