ਸਿੱਖ ਕੌਮ ਨਾ ਹੁੰਦੀ ਤਾਂ ਭਾਰਤ ਦਾ ਸੱਭਿਆਚਾਰ ਸੁਰੱਖਿਅਤ ਨਾ ਹੁੰਦਾ : ਰਾਜਨਾਥ ਸਿੰਘ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤ ਦੇ ਸੱਭਿਆਚਾਰ ਦੀ ਰੱਖਿਆ ਲਈ ਸਿੱਖਾਂ ਦਾ ਯੋਗਦਾਨ ਅਤੇ ਕੁਰਬਾਨੀ ਸਭ ਤੋਂ ਜ਼ਿਆਦਾ ਹੈ। ਸਿੱਖ ਸਮਾਜ ਸਾਡਾ ਵੱਡਾ ਭਰਾ ਹੈ ਅਤੇ ਅੱਜ ਮੈਨੂੰ ਇਹ ਕਹਿੰਦੇ

Sikh Ccommunity was not there indias culture would not have been safe Rajnath Singh

ਨਵੀਂ ਦਿੱਲੀ  :  ਭਾਰਤ ਦੇ ਸੱਭਿਆਚਾਰ ਦੀ ਰੱਖਿਆ ਲਈ ਸਿੱਖਾਂ ਦਾ ਯੋਗਦਾਨ ਅਤੇ ਕੁਰਬਾਨੀ ਸਭ ਤੋਂ ਜ਼ਿਆਦਾ ਹੈ। ਸਿੱਖ ਸਮਾਜ ਸਾਡਾ ਵੱਡਾ ਭਰਾ ਹੈ ਅਤੇ ਅੱਜ ਮੈਨੂੰ ਇਹ ਕਹਿੰਦੇ ਹੋਏ ਝਿਜਕ ਨਹੀਂ ਹੈ ਕਿ ਜੇਕਰ ਸਿੱਖ ਸਮਾਜ ਨਾ ਹੁੰਦਾ ਤਾਂ ਭਾਰਤ ਦਾ ਸੱਭਿਆਚਾਰ ਸੁਰੱਖਿਅਤ ਨਾ ਹੁੰਦਾ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਕੋਈ ਵੀ ਇਹ ਸੱਚਾਈ ਨਾਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖ ਸਮਾਜ ਦਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਕਰਵਾਏ ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰੂਹਾਨੀ ਪ੍ਰਕਾਸ਼' ਸਮਾਗਮ ਵਿੱਚ ਪਹੁੰਚੇ ਰਾਜਨਾਥ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਜਿਥੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ, ਉਹ ਭਾਰਤ ਵਿੱਚ ਨਹੀਂ ਹੈ। ਕਰਤਾਰਪੁਰ ਸਾਹਿਬ ਵੀ ਭਾਰਤ ਵਿੱਚ ਨਹੀਂ ਜਿਥੇ ਗੁਰੂ ਨਾਨਕ ਦੇਵ ਜੀ ਨੇ ਆਪਣਾ ਸਰੀਰ ਤਿਆਗਿਆ। ਉਨ੍ਹਾਂ ਕਿਹਾ ਕਿ ਅਜਿਹੀ ਵਿਵਸਥਾ ਕੀਤੀ ਜਾ ਰਹੀ ਹੈ ਕਿ ਭਾਰਤ ਵਿੱਚ ਰਹਿਣ ਵਾਲੇ ਸਿੱਖ ਭੈਣ-ਭਰਾ ਜੇ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁਣ ਤਾਂ ਜਾ ਕੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਥਾਈ ਵਿਵਸਥਾ ਹੋਵੇਗੀ।

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਕੋਈ ਵੀ ਇਹ ਸੱਚਾਈ ਨਾਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖ ਸਮਾਜ ਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੇ ਕੋਈ ਵੱਡਾ ਭਰਾ ਹੈ ਤਾਂ ਸਿੱਖ ਸਮਾਜ ਹੈ, ਜੇ ਸਿੱਖ ਸਮਾਜ ਨਾ ਹੁੰਦਾ, ਸਿੱਖ ਧਰਮ ਨੂੰ ਮੰਨਣ ਵਾਲੇ ਨਾ ਹੁੰਦੇ ਤਾਂ ਭਾਰਤ ਦਾ ਮਾਣ-ਸਤਿਕਾਰ ਤੇ ਸਭਿਆਚਾਰ ਵੀ ਨਹੀਂ ਰਹਿਣਾ ਸੀ ਤੇ ਨਾ ਸਾਡਾ ਰਾਸ਼ਟਰ ਸੁਰੱਖਿਅਤ ਰਹਿੰਦਾ।

ਉਨ੍ਹਾਂ ਕਿਹਾ ਕਿ ਆਜ਼ਾਦੀ ਹਾਸਲ ਕਰਨ ਤੋਂ ਬਾਅਦ ਦੇਸ਼ ਦੀ ਸੁਰੱਖਿਆ ਦੇ ਮਾਮਲੇ ਵਿੱਚ ਜਨਸੰਖਿਆ ਦੇ ਅਨੁਪਾਤ ਵਿੱਚ ਇਸ ਦੇਸ਼ ਦੀ ਸੁਰੱਖਿਆ ਵਾਸਤੇ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖਾਂ ਨੇ ਦਿੱਤਾ ਹੈ। ਉਨ੍ਹਾਂ ਕਿਹਾ, ‘ਮੈਂ ਛੋਟਾ ਸੀ, ਉਦੋਂ ਤੋਂ ਜਾਣਦਾ ਹਾਂ ਕਿ ਗੁਰੂ ਨਾਨਕ ਦੇਵ ਜੀ ਦਾ ਜਨਮ ਕੋਈ ਆਮ ਘਟਨਾ ਨਹੀਂ ਸੀ। ਗੁਰੂ ਸਾਹਿਬ ਜੋ ਕੁਝ ਫਰਮਾਉਂਦੇ ਸਨ, ਉਨ੍ਹਾਂ ਦੀ ਬਾਣੀ ਨਿਰਮਲ ਸੀ।’

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।