Kolkata doctor rape-murder case : ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਸਮੇਤ 4 ਆਰੋਪੀਆਂ ਨੂੰ 8 ਦਿਨਾਂ ਲਈ CBI ਹਿਰਾਸਤ 'ਚ ਭੇਜਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੈਡੀਕਲ ਕਾਲਜ ਵਿੱਚ ਵਿੱਤੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਆਰੋਪ 'ਚ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਨੂੰ ਸੋਮਵਾਰ ਨੂੰ ਕੀਤਾ ਸੀ ਗ੍ਰਿਫਤਾਰ

Sandip Ghosh

Kolkata doctor rape-murder case : ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਸਮੇਤ 4 ਆਰੋਪੀਆਂ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸੰਦੀਪ ਘੋਸ਼ ਸਮੇਤ 4 ਆਰੋਪੀਆਂ ਨੂੰ 8 ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ। 

ਸੀਬੀਆਈ ਨੇ ਅਦਾਲਤ ਵਿੱਚ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ 8 ਦਿਨਾਂ ਲਈ ਇਜਾਜ਼ਤ ਦੇ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਇੱਕ ਹੋਰ ਮੁਲਜ਼ਮ ਅਫ਼ਸਰ ਅਲੀ ਖ਼ਾਨ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।

ਦੱਸ ਦੇਈਏ ਕਿ ਕਈ ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਸੀਬੀਆਈ ਨੇ ਸੋਮਵਾਰ ਨੂੰ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਵਿੱਤੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਆਰੋਪ 'ਚ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਨੂੰ ਗ੍ਰਿਫਤਾਰ ਕੀਤਾ ਸੀ। ਸੰਦੀਪ ਘੋਸ਼ ਦੀ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ। ਸੀਬੀਆਈ ਨੇ 15 ਦਿਨਾਂ ਤੋਂ ਵੱਧ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ।