ਕਿਸਾਨ ਅੰਦੋਲਨ ਖ਼ਤਮ ਹੁੰਦੇ ਹੀ ਮੋਦੀ ਸਰਕਾਰ ਨੇ ਦਿੱਤਾ ਇਨਾਮ, ਫ਼ਸਲਾਂ ਦੀਆਂ ਕੀਮਤਾਂ ‘ਚ ਕੀਤਾ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਦੁਆਰਾ ਅੰਦੋਲਨ ਖ਼ਤਮ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਮੋਦੀ ਸਰਕਾਰ ਨੇ ਰਾਬੀ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਦਾ ਐਲਾਨ...

P.M. Modi

ਨਵੀਂ ਦਿੱਲੀ : ਕਿਸਾਨਾਂ ਦੁਆਰਾ ਅੰਦੋਲਨ ਖ਼ਤਮ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਮੋਦੀ ਸਰਕਾਰ ਨੇ ਰਾਬੀ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਰਾਬੀ ਸੀਜ਼ਨ ਦੀ 6 ਮੁੱਖ ਫ਼ਸਲਾਂ ਦੇ ਐਮ.ਐਸ.ਪੀ. ਨੂੰ ਵਧਾਉਣ ਦੀ ਆਗਿਆ ਦਿਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਦੀ ਬੈਠਕ ‘ਚ ਘੱਟ ਤੋਂ ਘੱਟ ਸਮਰਥਨ ਮੁੱਲ ਨੂੰ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਕੈਬਨਿਟ ਨੇ ਕਣਕ ਦਾ ਐਮ.ਐਸ.ਪੀ. 105 ਰੁਪਏ ਪ੍ਰਤੀ ਕੁਵਿੰਟਲ ਵਧਾ ਕੇ 1840 ਰੁਪਏ ਪ੍ਰਤੀ ਕੁਵਿੰਟਲ ਕਰਨ ਦੀ ਆਗਿਆ ਦਿੱਤੀ ਹੈ।