ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਸੂਬਿਆਂ 'ਚ ਫਿਰ ਹੋ ਸਕਦੀ ਹੈ ਬਾਰਿਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਹੜ੍ਹ ਦੀ ਸਮੱਸਿਆ ਨਾਲ ਜੂਝ ਰਹੇ ਬਿਹਾਰ ਦੇ ਲੋਕਾਂ ਦੇ ਲਈ ਅਗਲੇ ਦੋ ਦਿਨ ਫਿਰ ਤੋਂ ਪ੍ਰੇਸ਼ਾਨੀ ਦਾ ਸਬੱਬ ਬਣ ਸਕਦਾ ਹੈ।

Weather

ਨਵੀਂ ਦਿੱਲੀ : ਹੜ੍ਹ ਦੀ ਸਮੱਸਿਆ ਨਾਲ ਜੂਝ ਰਹੇ ਬਿਹਾਰ ਦੇ ਲੋਕਾਂ ਦੇ ਲਈ ਅਗਲੇ ਦੋ ਦਿਨ ਫਿਰ ਤੋਂ ਪ੍ਰੇਸ਼ਾਨੀ ਦਾ ਸਬੱਬ ਬਣ ਸਕਦਾ ਹੈ। ਇਨ੍ਹੀਂ ਦਿਨੀਂ ਮੌਸਮ 'ਚ ਬਦਲਾਅ ਆਇਆ ਹੈ। ਗਰਮੀ ਤੋਂ ਰਾਹਤ ਮਿਲਦਿਆਂ ਦੇਖ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ 2 ਅਕਤੂਬਰ ਲਈ ਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਵੈੱਬਸਾਈਟ 'ਤੇ ਜਾਰੀ ਕੀਤੇ ਗਏ ਬੁਲੇਟਿਨ ਮੁਤਾਬਿਕ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਨਾਗਾਲੈਂਡ ਤੇ ਤ੍ਰਿਪੁਰਾ ਦੇ ਕੁਝ ਸਥਾਨਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ 'ਚ ਅਜਿਹੇ ਰਹੇਗਾ ਮੌਸਮ ਦਾ ਹਾਲ
ਮੌਸਮ ਵਿਭਾਗ ਨੇ ਬਿਹਾਰ 'ਚ ਮੁੜ ਹਲਕੀ ਤੋਂ ਮੱਧਮ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਮੌਸਮ ਵਿਭਾਗ ਨੇ 3 ਅਕਤੂਬਰ ਨੂੰ ਬਿਹਾਰ ਤੇ ਓਡੀਸ਼ਾ ਦੇ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਿਕ, ਇੱਥੇ ਗਰਜ ਨਾਲ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।

4 ਅਕਤੂਬਰ ਨੂੰ ਇਨ੍ਹਾਂ ਸੂਬਿਆਂ 'ਚ ਹੋ ਸਕਦੀ ਹੈ ਭਾਰੀ ਬਾਰਿਸ਼
ਮੌਸਮ ਵਿਭਾਗ ਮੁਤਾਬਿਕ 4 ਅਕਤੂਬਰ 2019 ਨੂੰ ਅਸਮ, ਮੇਘਾਲਯ, ਪੂੰਡੁਚੇਰੀ ਤੇ ਤਮਿਲਨਾਡੂ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। 5 ਅਕਤੂਬਰ ਲਈ ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।