ਕਰਤਾਰਪੁਰ ਲਾਂਘੇ ਦੇ ਸਮਾਗਮਾਂ 'ਤੇ ਕੈਪਟਨ ਅਮਰਿੰਦਰ ਦਾ ਮੋਦੀ ਨੂੰ ਸੱਦਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ਤੋਂ ਦਿੱਲੀ ਪੁੱਜੇ ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ਤੋਂ ਦਿੱਲੀ ਪੁੱਜੇ ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜਿਸ ਵਿਚ ਪੰਜਾਬ ਨੂੰ ਲੈ ਕੇ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਹੋਈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ 'ਤੇ ਡੇਰਾ ਬਾਬਾ ਨਾਨਕ ਨੂੰ ਸਮਰਪਿਤ ਸਮਾਰੋਹਾਂ ਵਿੱਚ ਮੋਦੀ ਨੂੰ ਸ਼ਾਮਲ ਹੋਣ 'ਤੇ ਪ੍ਰਧਾਨਗੀ ਕਰਨ ਦਾ ਰਸਮੀ ਸੱਦਾ ਦਿੱਤਾ ਹੈ।
ਜਿਸਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਟਵਿੱਟਰ ਹੈਂਡਲਰ ਤੇ ਦਿੱਤੀ ਗਈ ਹੈ। ਦਰਅਸਲ, 550 ਸਾਲਾ ਪ੍ਰਕਾਸ਼ ਪੁਰਬਾਂ ਨਾਲ ਸਬੰਧਤ ਸਮਾਰੋਹਾਂ ਨੂੰ ਲੈ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ। ਪ੍ਰਧਾਨ ਮੰਤਰੀ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰ ਚੁੱਕੇ ਹਨ ਤੇ ਆਉਂਦੀ 9 ਨਵੰਬਰ ਨੂੰ ਪੰਜਾਬ ਆਉਣ ਦਾ ਸੱਦਾ ਦੇ ਚੁੱਕੇ ਹਨ। ਪੰਜਾਬ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਤ ਬਹੁਤੇ ਸਮਾਰੋਹ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਹੀ ਹੋਣਗੇ।
ਹਾਲੇ ਤੱਕ ਦੇ ਹਾਲਾਤ ਮੁਤਾਬਕ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੇ ਸਮਾਰੋਹ ਵੱਖੋ–ਵੱਖਰੇ ਹੀ ਹੋਣਗੇ। ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਇਸ ਮਾਮਲੇ ’ਤੇ ਇੱਕ ਰਾਇ ਕਾਇਮ ਕਰਨ ਲਈ ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਾਂਝੀ ਮੀਟਿੰਗ ਵਿੱਚ ਵੀ ਸ਼ਾਮਲ ਹੋਏ ਸਨ ਪਰ ਉਦੋਂ ਗੱਲਬਾਤ ਕਿਸੇ ਪਾਸੇ ਨਹੀਂ ਲੱਗ ਸਕੀ ਸੀ ਪਰ ਉਸ ਸਮੇਂ ਇਹ ਵੀ ਆਖਿਆ ਗਿਆ ਸੀ ਕਿ ਅਗਲੀ ਮੀਟਿੰਗ ਵਿੱਚ ਕੋਈ ਅੰਤਿਮ ਫ਼ੈਸਲਾ ਲੈ ਲਿਆ ਜਾਵੇਗਾ ਪਰ ਹੁਣ ਖੁਦ ਮੁੱਖ ਮੰਤਰੀ ਪੰਜਾਬ ਵਲੋਂ ਨਰਿੰਦਰ ਮੋਦੀ ਨੂੰ ਸਮਾਰੋਹਾਂ 'ਚ ਪ੍ਰਧਾਨਗੀ ਅਤੇ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਦੋਵਾਂ ਮੁਲਕਾਂ ਵਲੋਂ ਕਰਤਾਰਪੁਰ ਲਾਂਘੇ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਮੁਕੰਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਥੇ ਬਾਬਾ ਨਾਨਕ ਨਾਲ ਸਬੰਧਿਤ ਸਮਾਰੋਹਾਂ ਦੀਆਂ ਤਿਆਰੀਆਂ ਵੀ ਸ਼ਿਖਰਾਂ ਤੇ ਹਨ। ਉਥੇ ਹੀ ਦੁਨੀਆ ਦੇ ਸਿੱਖਾਂ ਵਿਚ ਵੀ ਇਸ ਪਲ ਦਾ ਇੰਤਜ਼ਾਰ ਬੜੀ ਹੀ ਬੇਸਬਰੀ ਨਾਲ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।