ਮਹਿੰਗਾਈ ਦੀ ਮਾਰ: ਲਗਾਤਾਰ ਚੌਥੇ ਦਿਨ ਨਹੀਂ ਹੋਇਆ Petrol-Diesel ਦੀਆਂ ਕੀਮਤਾਂ ‘ਚ ਵਾਧਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਜ ਪੈਟਰੋਲ ਦੀ ਕੀਮਤ 25-33 ਪੈਸੇ ਅਤੇ ਡੀਜ਼ਲ ਦੀ ਕੀਮਤ 29-36 ਪੈਸੇ ਵਧੀ ਹੈ।

Petrol-Diesel Price

 

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ (Petrol- Diesel Price) ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਅੱਜ ਪੈਟਰੋਲ ਦੀ ਕੀਮਤ 25-33 ਪੈਸੇ ਅਤੇ ਡੀਜ਼ਲ ਦੀ ਕੀਮਤ 29-36 ਪੈਸੇ ਵਧੀ ਹੈ। ਜਦੋਂ ਕਿ ਕੱਲ ਡੀਜ਼ਲ ਦੀ ਕੀਮਤ 25 ਪੈਸੇ ਪ੍ਰਤੀ ਲੀਟਰ ਅਤੇ ਪੈਟਰੋਲ ਦੀ ਕੀਮਤ 20 ਪੈਸੇ ਪ੍ਰਤੀ ਲੀਟਰ ਮਹਿੰਗੀ ਹੋ ਗਈ ਸੀ।

ਹੋਰ ਪੜ੍ਹੋ: ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

ਲਗਾਤਾਰ ਚੌਥੇ ਦਿਨ ਵਾਧੇ ਕਾਰਨ ਬਾਲਣ ਦੀਆਂ ਕੀਮਤਾਂ (Fuel Price) ਨਵੇਂ ਰਿਕਾਰਡ 'ਤੇ ਪਹੁੰਚ ਗਈਆਂ ਹਨ। ਪੈਟਰੋਲ ਦੀਆਂ ਕੀਮਤਾਂ ਜੋ ਪਿਛਲੇ ਮੰਗਲਵਾਰ ਤੋਂ ਵਧਣੀਆਂ ਸ਼ੁਰੂ ਹੋਈਆਂ ਸਨ, ਅੱਜ ਵੀ ਨਹੀਂ ਰੁਕੀਆਂ। ਜੇਕਰ ਅਸੀਂ ਪੈਟਰੋਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਪਿਛਲੇ ਪੰਜ ਦਿਨਾਂ 'ਚ ਇਹ 1.20 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਹੋਰ ਪੜ੍ਹੋ: ਕਿਸਾਨ ਮੰਡੀ 'ਚ CM ਚੰਨੀ ਨੇ ਕੀਤੇ ਵੱਡੇ ਐਲਾਨ, ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਸਰਟੀਫਿਕੇਟ 

ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਚ ਪੈਟਰੋਲ ਦੀ ਕੀਮਤ 102.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.77 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿਚ ਪੈਟਰੋਲ ਦੀ ਕੀਮਤ 108.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.48 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੋਲਕਾਤਾ ਵਿਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ 103.07 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ, ਚੇਨਈ ਵਿਚ ਪੈਟਰੋਲ ਦੀ ਕੀਮਤ 100.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.31 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਹੋਰ ਪੜ੍ਹੋ: ਪੱਛਮੀ ਬੰਗਾਲ ਉਪ ਚੋਣਾਂ: ਤ੍ਰਿਣਮੂਲ ਕਾਂਗਰਸ ਤਿੰਨਾਂ ਸੀਟਾਂ 'ਤੇ ਚੱਲ ਰਹੀ ਅੱਗੇ

ਹੋਰ ਪੜ੍ਹੋ: ਏਜੀ ਤੇ ਡੀਜੀ ਨੂੰ ਬਦਲਿਆ ਜਾਵੇ ਨਹੀਂ ਤਾਂ ਕਿਸੇ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ- ਸਿੱਧੂ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ। ਤੁਸੀਂ ਐਸਐਮਐਸ ਦੁਆਰਾ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਨੂੰ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਦੇ ਨਾਲ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP ਲਿਖ ਕੇ 9223112222 ਨੰਬਰ 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPrice ਲਿਖ ਕੇ 9222201122 ਨੰਬਰ 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।