ਦਿੱਲੀ ਪੁਲਿਸ ਨੇ ਨਿਊਜ਼ ਪੋਰਟਲ 'ਨਿਊਜ਼ਕਲਿੱਕ' ਅਤੇ ਇਸ ਦੇ ਪੱਤਰਕਾਰਾਂ ਦੇ ਟਿਕਾਣਿਆਂ 'ਤੇ ਮਾਰਿਆ ਛਾਪਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਪੈਸ਼ਲ ਸੈੱਲ ਕੇਂਦਰੀ ਏਜੰਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰ ਰਿਹਾ ਹੈ।

Delhi Police raids journalists linked to NewsClick



ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੰਗਲਵਾਰ ਸਵੇਰੇ ਨਿਊਜ਼ ਪੋਰਟਲ 'ਨਿਊਜ਼ਕਲਿੱਕ' ਅਤੇ ਇਸ ਦੇ ਪੱਤਰਕਾਰਾਂ ਨਾਲ ਜੁੜੇ ਟਿਕਾਣਿਆਂ 'ਤੇ ਛਾਪਾ ਮਾਰਿਆ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਤੋਂ ਪਹਿਲਾਂ ਨਿਊਜ਼ ਪੋਰਟਲ ਦੇ ਫੰਡਿੰਗ ਦੇ ਸਰੋਤਾਂ ਦੀ ਜਾਂਚ ਲਈ ਕੰਪਨੀ ਦੇ ਕੰਪਲੈਕਸ 'ਤੇ ਵੀ ਛਾਪੇਮਾਰੀ ਕੀਤੀ ਸੀ। ਸਪੈਸ਼ਲ ਸੈੱਲ ਕੇਂਦਰੀ ਏਜੰਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ 2023: ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 'ਚ ਪਹੁੰਚੀ ਭਾਰਤੀ ਟੀਮ  

ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਨੇ 'ਨਿਊਜ਼ਕਲਿੱਕ' ਦੇ ਕੁੱਝ ਪੱਤਰਕਾਰਾਂ ਦੇ ਮੋਬਾਈਲ ਫੋਨ ਦਾ 'ਡੰਪ ਡਾਟਾ' (ਕੰਪਿਊਟਰ, ਲੈਪਟਾਪ ਜਾਂ ਮੋਬਾਈਲ ਤੋਂ ਕਿਸੇ ਹੋਰ ਡਿਵਾਈਸ 'ਤੇ ਟ੍ਰਾਂਸਫਰ ਕੀਤਾ ਗਿਆ ਡਾਟਾ) ਬਰਾਮਦ ਕੀਤਾ ਹੈ। ਉਨ੍ਹਾਂ ਦਸਿਆ ਕਿ ਸਪੈਸ਼ਲ ਸੈੱਲ ਨੇ ਨਵਾਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਅੱਜ ਦਾ ਇਤਿਹਾਸ: 3 ਅਕਤੂਬਰ 1977 ਨੂੰ ਜੀਪ ਘੁਟਾਲੇ ’ਚ ਹੋਈ ਸੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਗ੍ਰਿਫ਼ਤਾਰੀ 

ਇਕ ਸੀਨੀਅਰ ਪੱਤਰਕਾਰ ਅਭਿਸਾਰ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਦਿੱਲੀ ਪੁਲਿਸ ਮੇਰੇ ਘਰ ਪਹੁੰਚੀ। ਮੇਰਾ ਲੈਪਟਾਪ ਅਤੇ ਫ਼ੋਨ ਖੋਹ ਲਿਆ ਗਿਆ।'' ਇਸ ਸਬੰਧੀ ਅਜੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।