ਭਾਰਤ-ਕੈਨੇਡਾ ਤਣਾਅ: ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ

ਏਜੰਸੀ

ਖ਼ਬਰਾਂ, ਰਾਸ਼ਟਰੀ

10 ਅਕਤੂਬਰ ਤਕ ਦੀ ਸਮਾਂ ਸੀਮਾ ਦਿਤੀ ਗਈ

India tells Canada to withdraw dozens of diplomatic staff amid Nijjar killing row

 

ਨਵੀਂ ਦਿੱਲੀ : ਹਰਦੀਪ ਸਿੰਘ ਨਿੱਜਰ ਦੀ ਹਤਿਆ ਦੇ ਮਾਮਲੇ ਨੂੰ ਲੈ ਕੇ ਭਾਰਤ ਸਰਕਾਰ ਹੋਰ ਸਖ਼ਤ ਹੋ ਗਈ ਹੈ। ਭਾਰਤ-ਕੈਨੇਡਾ ਵਿਵਾਦ ਦਰਮਿਆਨ ਭਾਰਤ ਸਰਕਾਰ ਨੇ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੂੰ ਸਖ਼ਤ ਚੇਤਾਵਨੀ ਦਿਤੀ ਹੈ। ਭਾਰਤ ਸਰਕਾਰ ਨੇ ਕੈਨੇਡਾ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਦਿੱਲੀ ਪੁਲਿਸ ਨੇ ਨਿਊਜ਼ ਪੋਰਟਲ 'ਨਿਊਜ਼ਕਲਿੱਕ' ਅਤੇ ਇਸ ਦੇ ਪੱਤਰਕਾਰਾਂ ਦੇ ਟਿਕਾਣਿਆਂ 'ਤੇ ਮਾਰਿਆ ਛਾਪਾ

ਦੱਸ ਦਈਏ ਕਿ  ਭਾਰਤ ਸਰਕਾਰ ਨੇ ਕੈਨੇਡੀਅਨ ਸਰਕਾਰ ਨੂੰ ਆਪਣੇ 10 ਅਕਤੂਬਰ ਤਕ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।ਮੀਡੀਆ ਰੀਪੋਰਟਾਂ ਅਨੁਸਾਰ ਕੈਨੇਡਾ ਦੇ ਇਸ ਸਮੇਂ ਭਾਰਤ ਵਿਚ 62 ਡਿਪਲੋਮੈਟ ਕੰਮ ਕਰ ਰਹੇ ਹਨ। ਭਾਰਤ ਨੇ ਹੁਣ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇਨ੍ਹੀਂ ਦਿਨੀਂ ਸੱਭ ਤੋਂ ਖ਼ਰਾਬ ਦੌਰ ‘ਚੋਂ ਲੰਘ ਰਹੇ ਹਨ।

ਇਹ ਵੀ ਪੜ੍ਹੋ: ਬੰਗਲਾਦੇਸ਼ ਵਿਚ ਡੇਂਗੂ ਦਾ ਕਹਿਰ: ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ ਪਹੁੰਚੀ

ਦਰਅਸਲ, ਪਿਛਲੇ ਸਾਲ ਜੂਨ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਦੇ ਬਾਹਰ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਦਾ  ਭਾਰਤੀ ਏਜੰਟਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਕੈਨੇਡਾ ਦੀ ਸੰਸਦ ਵਿਚ ਕਿਹਾ ਸੀ ਕਿ ਉਨ੍ਹਾਂ ਦੀਆਂ ਖ਼ੁਫ਼ੀਆ ਏਜੰਸੀਆਂ ਨੂੰ ਸੂਚਨਾ ਮਿਲੀ ਸੀ ਕਿ ਇਸ ਕਤਲ ਵਿਚ ਭਾਰਤ ਸ਼ਾਮਲ ਹੋ ਸਕਦਾ ਹੈ।