Delhi News: ਦਿੱਲੀ ਦੇ ਹਸਪਤਾਲ 'ਚ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ, ਮਰੀਜ਼ ਬਣ ਕੇ ਆਏ ਸਨ ਹਮਲਾਵਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi News:ਘਟਨਾ ਤੋਂ ਬਾਅਦ ਦਿੱਲੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਕੀਤੀ ਸ਼ੁਰੂ

A doctor was shot dead in a hospital in Delhi

A doctor was shot dead in a hospital in Delhi: ਦਿੱਲੀ ਦੇ ਇਕ ਹਸਪਤਾਲ ਵਿੱਚ ਇੱਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਦਿੱਲੀ ਦੇ ਜੈਤਪੁਰ ਇਲਾਕੇ ਦੀ ਹੈ।

ਜਾਣਕਾਰੀ ਮੁਤਾਬਕ ਦੋ ਹਮਲਾਵਰ ਹਸਪਤਾਲ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਸੱਟ ਲੱਗੀ ਹੈ। ਉਨ੍ਹਾਂ ਨੇ ਡਾਕਟਰ ਨੂੰ ਮਿਲਣ ਬਾਰੇ ਕਿਹਾ। ਜਿਵੇਂ ਹੀ ਉਹ ਡਾਕਟਰ ਦੇ ਕੈਬਿਨ ਵਿਚ ਗਏ ਤਾਂ ਉਨ੍ਹਾਂ ਨੇ ਡਾਕਟਰ ਨੂੰ ਗੋਲੀ ਮਾਰ ਦਿੱਤੀ।

ਘਟਨਾ ਤੋਂ ਬਾਅਦ ਦਿੱਲੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਡਾਕਟਰ ਦਾ ਨਾਂ ਜਾਵੇਦ ਦੱਸਿਆ ਜਾ ਰਿਹਾ ਹੈ। ਕਾਲਿੰਦੀ ਕੁੰਜ ਪੁਲਿਸ ਮੁਤਾਬਕ ਮਾਮਲਾ ਜੈਤਪੁਰ ਸਥਿਤ ਨੀਮਾ ਹਸਪਤਾਲ ਦਾ ਹੈ।

ਫਿਲਹਾਲ ਕਤਲ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਲਈ ਪੁਲਿਸ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਟੀਮ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।