ਕੋਰੋਨਾ ਵਾਇਰਸ ਕਰਕੇ ਸਕੂਲਾਂ 'ਚ ਨਹੀਂ ਆ ਰਹੇ ਬੱਚੇ, ਸਿੱਖਿਆ ਵਿਭਾਗ ਨੇ ਕੀਤੀ ਨਵੀਂ ਪਹਿਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨੋਡਲ ਅਧਿਕਾਰੀ ਮਾਪਿਆਂ ਨੂੰ ਕੋਰੋਨਾ ਕਰਕੇ ਉਨ੍ਹਾਂ ਦੇ ਦਿਮਾਗ ‘ਚ ਪੈਦਾ ਹੋਏ ਸਾਰੇ ਸਵਾਲਾਂ ਦੇ ਜਵਾਬ ਦੇਵੇਗਾ

school

ਚੰਡੀਗੜ੍ਹ: ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਸਕੂਲ ਕਾਲਜ ਮਾਰਚ ਤੋਂ ਬੰਦ ਹਨ। ਪਰ ਹੁਣ ਕਈ ਥਾਵਾਂ ਤੇ ਸਕੂਲ ਖੋਲ੍ਹ ਦਿੱਤੇ ਗਏ ਹਨ। ਪਰ ਸਕੂਲਾਂ 'ਚ ਬੱਚੇ ਨਹੀਂ ਆ ਰਹੇ ਹਨ।  ਇਸ ਲਈ ਸਿੱਖਿਆ ਵਿਭਾਗ ਨੇ ਨਵਾਂ ਐਕਸ਼ਨ ਲਿਆ ਹੈ। ਇਸ ਦੇ ਚਲਦੇ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਲਈ ਇੱਕ-ਇੱਕ ਅਧਿਆਪਕ ਨੂੰ ਨੋਡਲ ਅਫ਼ਸਰ ਲਾਉਣ ਦਾ ਫੈਸਲਾ ਕੀਤਾ ਹੈ। 

ਇਹ ਨੋਡਲ ਅਧਿਕਾਰੀ ਮਾਪਿਆਂ ਨੂੰ ਕੋਰੋਨਾ ਕਰਕੇ ਉਨ੍ਹਾਂ ਦੇ ਦਿਮਾਗ ‘ਚ ਪੈਦਾ ਹੋਏ ਸਾਰੇ ਸਵਾਲਾਂ ਦੇ ਜਵਾਬ ਦੇਵੇਗਾ ਅਤੇ ਮਾਪਿਆਂ ਨੂੰ ਸਕੂਲਾਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਦੱਸਣਗੇ।ਇਸ ਦੇ ਨਾਲ ਹੀ ਦੱਸ ਦਈਏ ਕਿ ਹੁਣ ਕੋਰੋਨਾ ਦਾ ਪ੍ਰਭਾਵ ਪਹਿਲਾਂ ਨਾਲੋਂ ਕਾਫੀ ਘੱਟ ਹੈ।

ਇਸ ਲਈ ਸਕੂਲ ਸਿੱਖਿਆ ਵਿਭਾਗ ਨੇ ਇਹ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਵਿਦਿਅਕ ਅਦਾਰੇ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਇਸ ਸਭ ਦੇ ਨਾਲ ਹੀ ਕੋਰੋਨਾ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਵੀ ਜ਼ਰੂਰੀ ਕੀਤੇ ਹਨ।