ਕੇਂਦਰ ਸਰਕਾਰ ਨੇ 16 ਰਾਜਾਂ ਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 6000 ਕਰੋੜ ਕੀਤੇ ਜਾਰੀ
24 ਅਕਤੂਬਰ ਨੂੰ ਕੇਂਦਰ ਸਰਕਾਰ ਨੇ GST ਮੁਆਵਜ਼ੇ ਦੀ ਪਹਿਲੀ ਕਿਸ਼ਤ 16 ਰਾਜਾਂ ਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਸੀ।
ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਬੀਤੇ ਦਿਨੀ GST ਮੁਆਵਜ਼ੇ ਦੀ ਦੂਜੀ ਕਿਸ਼ਤ ਕਰ ਦਿੱਤੀ ਹੈ। ਇਸ ਵਿੱਚ 16 ਰਾਜਾਂ ਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 6000 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ, 24 ਅਕਤੂਬਰ ਨੂੰ ਕੇਂਦਰ ਸਰਕਾਰ ਨੇ GST ਮੁਆਵਜ਼ੇ ਦੀ ਪਹਿਲੀ ਕਿਸ਼ਤ 16 ਰਾਜਾਂ ਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਸੀ।
ਪਹਿਲਾ ਇਹ ਸਨ ਸ਼ਾਮਿਲ
ਮਹਾਰਾਸ਼ਟਰ, ਗੁਜਰਾਤ, ਬਿਹਾਰ, ਅਸਾਮ, ਦਿੱਲੀ ਤੇ ਜੰਮੂ-ਕਸ਼ਮੀਰ ਸ਼ਾਮਲ ਸੀ।
ਵਿੱਤ ਮੰਤਰਾਲੇ ਨੇ ਹੁਣ ਦੂਜੀ ਕਿਸ਼ਤ ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਗੋਆ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ, ਓਡੀਸ਼ਾ, ਤਾਮਿਲਨਾਡੂ, ਤ੍ਰਿਪੁਰਾ, ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ, ਜੰਮੂ ਤੇ ਕਸ਼ਮੀਰ, ਪੁਡੂਚੇਰੀ ਨੂੰ ਜਾਰੀ ਕੀਤੀ ਹੈ।
ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਨੇ 2020-21 ਵਿੱਚ ਜੀਐਸਟੀ ਸੰਗ੍ਰਹਿ ਵਿੱਚ ਕਮੀ ਨੂੰ ਪੂਰਾ ਕਰਨ ਲਈ ਵਿਸ਼ੇਸ਼ ਕਰਜ਼ਿਆਂ ਦਾ ਪ੍ਰਬੰਧ ਕੀਤਾ ਹੈ। ਕੁੱਲ 21 ਸੂਬਿਆਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਇਸ ਪ੍ਰਬੰਧ ਦੀ ਚੋਣ ਕੀਤੀ ਹੈ। ਵਿੱਤ ਮੰਤਰਾਲਾ ਕਰਜ਼ੇ ਦਾ ਤਾਲਮੇਲ ਕਰੇਗਾ। ਇਨ੍ਹਾਂ ਪੰਜਾਂ ਰਾਜਾਂ ਵਿੱਚ ਜੀਐਸਟੀ ਮੁਆਵਜ਼ਾ ਵਸਤੂ ਵਿੱਚ ਕੋਈ ਕਮੀ ਨਹੀਂ ਆਈ ਹੈ।
ਦਰਅਸਲ ਬਿਆਨ ਦੇ ਅਨੁਸਾਰ ਇਹ ਕਰਜ਼ਾ 5.19 ਪ੍ਰਤੀਸ਼ਤ ਵਿਆਜ ‘ਤੇ ਲਿਆ ਜਾਂਦਾ ਹੈ ਅਤੇ ਇਸਦਾ ਕਾਰਜਕਾਲ ਵੱਡੇ ਪੱਧਰ ‘ਤੇ 3 ਤੋਂ 5 ਸਾਲਾਂ ਲਈ ਹੁੰਦਾ ਹੈ। ਮੰਤਰਾਲੇ ਨੇ ਕਿਹਾ ਕਿ ਉਹ ਹਰ ਹਫ਼ਤੇ ਰਾਜਾਂ ਨੂੰ 6,000 ਕਰੋੜ ਰੁਪਏ ਜਾਰੀ ਕਰੇਗਾ। ਦੱਸ ਦੇਈਏ ਕਿ ਕੇਂਦਰ ਨੇ ਜੀਐਸਟੀ ਮੁਆਵਜ਼ੇ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਸ਼ਾਸਿਤ ਰਾਜਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। ਉਨ੍ਹਾਂ ਦੀ ਮੰਗ ਸੀ ਕਿ ਕੇਂਦਰ ਖੁਦ ਕਰਜ਼ੇ ਲੈ ਕੇ ਰਾਜਾਂ GST ਮੁਆਵਜ਼ੇ ਦੇਵੇ।