ਰਾਹੁਲ ਗਾਂਧੀ ਦਾ ਹਮਲਾ, 'ਮਹਿੰਗਾਈ ਸਿਖਰ 'ਤੇ, ਕਾਸ਼ ਸਰਕਾਰ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੁੰਦੀ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਵਿਚ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ।

Rahul Gandhi

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੀਵਾਲੀ ਮੌਕੇ ਮਹਿੰਗਾਈ ਆਪਣੇ ਸਿਖਰ 'ਤੇ ਹੈ ਪਰ ਕੇਂਦਰ ਸਰਕਾਰ ਲੋਕਾਂ ਪ੍ਰਤੀ ਸੰਵੇਦਨਸ਼ੀਲਤਾ ਨਹੀਂ ਦਿਖਾ ਰਹੀ ਹੈ। ਦਰਅਸਲ ਤਿਉਹਾਰੀ ਸੀਜ਼ਨ ਦੌਰਾਨ ਦੇਸ਼ ਵਿਚ ਆਮ ਆਦਮੀ ’ਤੇ ਮਹਿੰਗਾਈ ਦੀ ਮਾਰ ਜਾਰੀ ਹੈ। ਉਹਨਾਂ ਕਿਹਾ ਕਿ ਕਾਸ਼ ਸਰਕਾਰ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੁੰਦੀ।

ਹੋਰ ਪੜ੍ਹੋ:ਡਰੱਗ ਅਤੇ ਰੇਤ ਮਾਫੀਆ ਨਾਲ ਜੁੜੇ ਮੰਤਰੀਆਂ, ਸਿਆਸਤਦਾਨਾਂ ਦੇ ਨਾਵਾਂ ਦਾ ਕਰੋ ਖੁਲਾਸਾ- ਗੁਰਜੀਤ ਔਜਲਾ

ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, ‘ਦੀਵਾਲੀ ਹੈ। ਮਹਿੰਗਾਈ ਸਿਖਰ ’ਤੇ ਹੈ। ਵਿਅੰਗ ਦੀ ਗੱਲ ਨਹੀਂ ਹੈ। ਕਾਸ਼ ਮੋਦੀ ਸਰਕਾਰ ਕੋਲ ਜਨਤਾ ਲਈ ਸੰਵੇਦਨਸ਼ੀਲ ਦਿਲ ਹੁੰਦਾ।

ਹੋਰ ਪੜ੍ਹੋ:ਪੰਜਾਬ ਪੁਲਿਸ 'ਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਰੰਧਾਵਾ ਨੇ ਮੰਗੀ DGP ਤੋਂ ਰਿਪੋਰਟ 

ਰਾਹੁਲ ਗਾਂਧੀ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਵਿਚ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ। ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 110.04 ਰੁਪਏ ਅਤੇ 98.42 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

ਹੋਰ ਪੜ੍ਹੋ:ਅਫਗਾਨਿਸਤਾਨ 'ਚ ਵਿਦੇਸ਼ੀ ਕਰੰਸੀ ਦੀ ਵਰਤੋਂ 'ਤੇ ਲੱਗੀ ਪੂਰਨ ਪਾਬੰਦੀ

ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 115.85 ਰੁਪਏ ਅਤੇ 106.62 ਰੁਪਏ ਪ੍ਰਤੀ ਲੀਟਰ ਹੈ, ਜਦਕਿ ਕੋਲਕਾਤਾ 'ਚ ਇਹ 110.49 ਰੁਪਏ ਅਤੇ 101.56 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ 106.66 ਰੁਪਏ ਅਤੇ 102.59 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ 1 ਨਵੰਬਰ ਨੂੰ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ 266 ਰੁਪਏ ਦਾ ਵਾਧਾ ਕੀਤਾ ਗਿਆ ਸੀ।