ਵਪਾਰੀ ਹੋਵੇ ਜਾਂ ਕਿਸਾਨ, ਸਭ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਸ਼ਿਕਾਰ: ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਆਗੂ ਰਾਹੁਲ ਗਾਂਧੀ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਆਏ ਦਿਨ ਭਾਜਪਾ ਸਰਕਾਰ ’ਤੇ ਹਮਲਾ ਬੋਲ ਰਹੇ ਹਨ।

Rahul Gandhi

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਆਏ ਦਿਨ ਭਾਜਪਾ ਸਰਕਾਰ ’ਤੇ ਹਮਲਾ ਬੋਲ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਵਪਾਰੀ ਹੋਣ ਚਾਹੇ ਕਿਸਾਨ,ਸਾਰੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਸ਼ਿਕਾਰ ਹਨ।

ਇਕ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਰਾਹੁਲ ਗਾਂਧੀ ਨੇ ਲਿਖਿਆ,'ਚਾਹੇ ਵਪਾਰੀ ਹੋਣ ਜਾਂ ਕਿਸਾਨ - ਸਾਰੇ ਭਾਰਤ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਸ਼ਿਕਾਰ ਹਨ। ਆਰਥਿਕਤਾ ਦੀ ਮੁਰੰਮਤ, ਜਾਨਾਂ ਬਚਾਓ’।

ਦਰਅਸਲ ਇਸ ਮੀਡੀਆ ਰਿਪੋਰਟ ਵਿਚ ਇਹ ਅੰਕੜਾ ਦੱਸਿਆ ਗਿਆ ਸੀ ਕਿ ਸਾਲ 2020 ਵਿਚ ਵਪਾਰ ਕਰਨ ਵਾਲੇ ਲੋਕਾਂ ਨੇ ਕਿਸਾਨਾਂ ਦੀ ਤੁਲਨਾ ਵਿਚ ਜ਼ਿਆਦਾ ਖੁਦਕੁਸ਼ੀਆਂ ਕੀਤੀਆਂ ਹਨ। ਇਸ ਰਿਪੋਰਟ ਵਿਚ ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ ਦਾ ਹਵਾਲਾ ਦਿੱਤਾ ਗਿਆ ਹੈ,ਜਿਸ ਵਿਚ ਦੱਸਿਆ ਗਿਆ ਹੈ ਕਿ ਸਾਲ 2020 ਵਿਚ 11,716 ਵਪਾਰੀਆਂ ਅਤੇ 10,677 ਕਿਸਾਨਾਂ ਨੇ ਆਤਮ ਹੱਤਿਆ ਕੀਤੀ ਹੈ। 

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਮਹਿੰਗਾਈ ਨੂੰ ਲੈ ਕੇ ਕੇਂਦਰ ਨੂੰ ਨਿਸ਼ਾਨੇ ’ਤੇ ਲਿਆ ਸੀ। ਉਹਨਾਂ ਨੇ ਟਵੀਟ ਕਰਦਿਆਂ ਕਿਹਾ, ‘ਦੀਵਾਲੀ ਹੈ। ਮਹਿੰਗਾਈ ਸਿਖਰ ’ਤੇ ਹੈ। ਵਿਅੰਗ ਦੀ ਗੱਲ ਨਹੀਂ ਹੈ। ਕਾਸ਼ ਮੋਦੀ ਸਰਕਾਰ ਕੋਲ ਜਨਤਾ ਲਈ ਸੰਵੇਦਨਸ਼ੀਲ ਦਿਲ ਹੁੰਦਾ’।