CM Yogi Threat News: '10 ਦਿਨਾਂ 'ਚ ਅਸਤੀਫਾ ਦਿਓ ਨਹੀਂ ਤਾਂ ਬਾਬਾ ਸਿੱਦੀਕੀ ਵਾਂਗ ਮਾਰ ਦੇਵਾਂਗੇ''! ਯੋਗੀ ਆਦਿਤਿਆਨਾਥ ਨੂੰ ਮਿਲੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

CM Yogi Threat News: ਧਮਕੀ ਮਿਲਣ ਬਾਅਦ ਅਲਰਟ 'ਤੇ ਸੁਰੱਖਿਆ ਵਿਵਸਥਾ

Yogi Adityanath received a threat News

Yogi Adityanath received a threat News: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਇੱਕ ਵਾਰ ਫਿਰ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਉਸ ਨੂੰ ਮੁੰਬਈ ਪੁਲਿਸ ਕੰਟਰੋਲ ਰੂਮ ਦੇ ਫ਼ੋਨ ਨੰਬਰ 'ਤੇ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਸੀਐਮ ਯੋਗੀ ਨੂੰ 10 ਦਿਨਾਂ ਦੇ ਅੰਦਰ ਅਸਤੀਫ਼ਾ ਦੇਣ ਲਈ ਕਿਹਾ ਹੈ।

ਅਜਿਹਾ ਨਾ ਕਰਨ 'ਤੇ ਉਸ ਨੂੰ ਬਾਬਾ ਸਿੱਦੀਕੀ ਵਾਂਗ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸ਼ਨੀਵਾਰ ਸ਼ਾਮ ਨੂੰ ਮਿਲੀ ਧਮਕੀ ਭਰੀ ਕਾਲ ਤੋਂ ਬਾਅਦ ਮੁੰਬਈ ਪੁਲਿਸ ਚੌਕਸ ਹੋ ਗਈ ਹੈ। ਕਾਲ ਕਰਨ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਨੇ ਮੁੰਬਈ ਪੁਲਿਸ ਦੇ ਕੰਟਰੋਲ ਰੂਮ 'ਚ ਆਈ ਕਾਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਬੀਤੇ ਦੁਸਹਿਰੇ ਮੌਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਸੀ।
 

ਮਾਰਚ ਵਿੱਚ ਵੀ ਧਮਕੀ ਭਰੀ ਆਈ ਸੀ ਕਾਲ
ਇਸ ਸਾਲ ਮਾਰਚ ਦੇ ਸ਼ੁਰੂ ਵਿੱਚ ਲਖਨਊ ਵਿੱਚ ਕੰਟਰੋਲ ਰੂਮ ਸੁਰੱਖਿਆ ਹੈੱਡਕੁਆਰਟਰ ਨੂੰ ਫੋਨ ਕਰਕੇ ਸੀਐਮ ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।