ਮੇਹੁਲ ਚੋਕਸੀ ਨੇ ਬੈਲਜੀਅਮ ਦੀ ਸੁਪਰੀਮ ਕੋਰਟ ’ਚ ਹਵਾਲਗੀ ਨੂੰ ਦਿੱਤੀ ਚੁਣੌਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚੋਕਸੀ ਨੇ 30 ਅਕਤੂਬਰ ਨੂੰ ਹਵਾਲਗੀ ਖ਼ਿਲਾਫ਼ ਚੁਣੌਤੀ ਦੇਣ ਦੀ ਅਪੀਲ ਕੀਤੀ ਸੀ ਦਾਇਰ

Mehul Choksi challenges extradition in Belgium's Supreme Court

ਨਵੀਂ ਦਿੱਲੀ: ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੇ ਬੈਲਜੀਅਮ ਦੀ ਸੁਪਰੀਮ ਕੋਰਟ ਵਿੱਚ ਹਵਾਲਗੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਐਂਟਵਰਪ ਅਪੀਲ ਕੋਰਟ ਦੇ 17 ਅਕਤੂਬਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਸ ਦੀ ਭਾਰਤ ਨੂੰ ਹਵਾਲਗੀ ਕਰਨ ਲਈ ਕਿਹਾ ਗਿਆ ਸੀ। ਐਂਟਵਰਪ ਵਿੱਚ ਅਪੀਲ ਕੋਰਟ ਦੇ ਸਰਕਾਰੀ ਵਕੀਲ ਨੇ ਕਿਹਾ ਕਿ ਚੋਕਸੀ ਨੇ 30 ਅਕਤੂਬਰ ਨੂੰ ਇਸ ਹਵਾਲਗੀ ਖ਼ਿਲਾਫ਼ ਚੁਣੌਤੀ ਦੇਣ ਦੀ ਅਪੀਲ ਦਾਇਰ ਕੀਤੀ ਸੀ।

ਬੈਲਜੀਅਮ ਦੀ ਐਂਟਵਰਪ ਅਦਾਲਤ ਨੇ ਪਹਿਲਾਂ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਹਵਾਲਗੀ ਨੂੰ ਹਰੀ ਝੰਡੀ ਦੇ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਭਾਰਤ ਦੀ ਉਸ ਦੀ ਗ੍ਰਿਫਤਾਰੀ ਦੀ ਮੰਗ ਜਾਇਜ਼ ਹੈ ਤੇ ਬੈਲਜੀਅਮ ਪੁਲਿਸ ਵਲੋਂ ਉਸ ਨੂੰ ਗ੍ਰਿਫ਼ਤਾਰ ਕਰਨਾ ਵੀ ਸਹੀ ਸੀ। ਐਂਟਵਰਪ ਪੁਲਿਸ ਨੇ ਮੇਹੁਲ ਨੂੰ ਇਸ ਸਾਲ 11 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਚੋਕਸੀ ਪੰਜਾਬ ਨੈਸ਼ਨਲ ਬੈਂਕ ਨਾਲ 13 ਹਜ਼ਾਰ ਕਰੋੜ ਰੁਪਏ ਦੀ ਬੈਂਕ ਕਰਜ਼ਾ ‘ਧੋਖਾਧੜੀ’ ਕੇਸ ਵਿਚ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ। ਚੋਕਸੀ ਦੇ ਬੈਲਜੀਅਮ ਵਿਚ ਹੋਣ ਬਾਰੇ ਪਿਛਲੇ ਸਾਲ ਪਤਾ ਲੱਗਾ ਸੀ। ਹੀਰਾ ਕਾਰੋਬਾਰੀ, ਜੋ 2018 ਵਿਚ ਭਾਰਤ ਛੱਡਣ ਮਗਰੋਂ ਐਂਟੀਗਾ ਵਿਚ ਰਹਿ ਰਿਹਾ ਸੀ, ਮੈਡੀਕਲ ਇਲਾਜ ਲਈ ਉਥੇ ਗਿਆ ਸੀ।