ਵਿਦੇਸ਼ੀ ਵਿਦਿਆਰਥਣ ਨਾਲ ਦੁਰਵਿਵਹਾਰ, ਦੋਸ਼ੀ ਪ੍ਰੋਫ਼ੈਸਰ ਹਿਰਾਸਤ ਵਿੱਚ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੰਗਰੇਜ਼ੀ ਜਾਂ ਹਿੰਦੀ 'ਚ ਗੱਲ ਨਹੀਂ ਕਰ ਸਕਦੀ ਵਿਦੇਸ਼ੀ ਵਿਦਿਆਰਥਣ

Image

 

ਹੈਦਰਾਬਾਦ - ਹੈਦਰਾਬਾਦ ਯੂਨੀਵਰਸਿਟੀ ਦੇ ਇੱਕ ਪ੍ਰੋਫੈਸਰ ਨੂੰ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਘਟਨਾ ਨੂੰ ਲੈ ਕੇ ਵਿਦਿਆਰਥੀਆਂ ਨੇ ਹੈਦਰਾਬਾਦ ਯੂਨੀਵਰਸਿਟੀ ਅੰਦਰ ਭਾਰੀ ਰੋਸ ਪ੍ਰਦਰਸ਼ਨ ਕੀਤਾ, ਅਤੇ ਇਨਸਾਫ਼ ਦੀ ਮੰਗ ਕੀਤੀ। 

ਪ੍ਰੋਫ਼ੈਸਰ (62) ਖ਼ਿਲਾਫ਼ ਵਿਦਿਆਰਥਣ ਨਾਲ ਛੇੜਛਾੜ ਤੇ ਸਰੀਰਕ ਸ਼ੋਸ਼ਣ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਯੂਨੀਵਰਸਿਟੀ ਦੇ ਇੱਕ ਅਧਿਕਾਰੀ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਪੋਸਟ ਗ੍ਰੈਜੂਏਸ਼ਨ ਦੀ ਵਿਦਿਆਰਥਣ ਹੈ, ਅਤੇ ਅੰਗਰੇਜ਼ੀ ਜਾਂ ਹਿੰਦੀ ਵਿੱਚ ਗੱਲ ਨਹੀਂ ਕਰ ਸਕਦੀ। ਇਸ ਲਈ ਉਸ ਦੇ ਬਿਆਨ ਦਰਜ ਕਰਨ ਲਈ ਅਨੁਵਾਦਕ ਦੀ ਮਦਦ ਲਈ ਗਈ।

ਉਨ੍ਹਾਂ ਕਿਹਾ ਕਿ ਪੁਲਿਸ ਉਸ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕਰੇਗੀ। ਸ਼ਿਕਾਇਤ 'ਚ ਦਰਜ ਕੀਤਾ ਗਿਆ ਹੈ ਕਿ ਦੋਸ਼ੀ ਪ੍ਰੋਫੈਸਰ ਨੇ ਸ਼ੁੱਕਰਵਾਰ ਸ਼ਾਮ ਨੂੰ ਆਪਣੀ ਰਿਹਾਇਸ਼ 'ਤੇ ਵਿਦਿਆਰਥਣ ਨੂੰ ਚੁੰਮਣ ਅਤੇ ਗਲੇ ਲਗਾਉਣ ਦੀ ਕੋਸ਼ਿਸ਼ ਕੀਤੀ।