ਹਿਮਾਚਲ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਿਕਟਰ ਪੈਮਾਨੇ 'ਤੇ 3.4 ਮਾਪੀ ਗਈ

Earthquake

 

ਸ਼ਿਮਲਾ: ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਈ ਜ਼ਿਲਿਆਂ 'ਚ ਸ਼ੁੱਕਰਵਾਰ ਦੇਰ ਰਾਤ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭਾਰਤੀ ਮੌਸਮ ਵਿਭਾਗ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ ਹੈ।

ਭੂਚਾਲ ਦਾ ਕੇਂਦਰ ਸ਼ਿਮਲਾ ਤੋਂ ਕਰੀਬ 350 ਕਿਲੋਮੀਟਰ ਦੂਰ ਚੰਬਾ ਜ਼ਿਲ੍ਹੇ ਦੇ ਚੌਰਾਹ ਇਲਾਕੇ ਦੇ ਨੇੜੇ 32.88 ਅਕਸ਼ਾਂਸ਼ ਅਤੇ 76.05 ਲੰਬਕਾਰ ਅਤੇ ਪੰਜ ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।