ਨਨਕਾਣਾ ਸਾਹਿਬ ਵਿਖੇ ਹੋਈ ਹਿੰਸਾ 'ਤੇ ਰਾਹੁਲ ਗਾਂਧੀ ਦਾ ਆਇਆ ਵੱਡਾ ਬਿਆਨ, ਕਿਹਾ...

ਏਜੰਸੀ

ਖ਼ਬਰਾਂ, ਰਾਸ਼ਟਰੀ

ਬੀਤੇ ਦਿਨ ਕੁੱਝ ਸ਼ਰਾਰਤੀਆਂ ਵੱਲੋਂ ਨਨਕਾਣਾ ਸਾਹਿਬ ਦੇ ਬਾਹਰ ਕੀਤੀ ਗਈ ਸੀ ਹਿੰਸਾ

File Photo

ਨਵੀਂ ਦਿੱਲੀ : ਅੱਜ ਸ਼ਨਿੱਚਰਵਾਰ ਨੂੰ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਹੋਈ ਹਿੰਸਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕੱਟੜਤਾ ਦੀ ਜ਼ਹਿਰ ਨੂੰ ਖਤਮ ਕਰਨਾ ਜ਼ਰੂਰੀ ਹੈ।

ਦੂਜੇ ਪਾਸੇ ਮੁੱਜ਼ਫਨਗਰ ਪਹੁੰਚੀ ਪ੍ਰਿੰਅਕਾ ਗਾਂਧੀ ਤੋਂ ਜਦੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਅਜਿਹੀ ਕਿਸੇ ਵੀ ਘਟਨਾ ਦੀ ਸਖ਼ਤ ਨਿੰਦਾ ਹੋਣੀ ਚਾਹੀਦੀ ਹੈ। ਪਾਰਟੀ ਦੇ ਦੂਜੇ ਵੱਡੇ ਲੀਡਰ ਰਣਦੀਪ ਸੂਰਜੇਵਾਲਾ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਗੁਰਦੁਆਰੇ ਉੱਤੇ ਹੋਇਆ ਹਮਲਾ ਮਨੁੱਖਤਾ ਦੇ ਆਦਰਸ਼ਾ ਅਤੇ ਧਾਰਮਿਕ ਮੂਲਾਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੇ ਲਈ ਸਿੱਧੇ ਤੌਰ 'ਤੇ ਪਾਕਿਸਤਾਨ ਸਰਕਾਰ ਜ਼ਿੰਮੇਵਾਰ ਹੈ।

ਦੱਸ ਦਈਏ ਕਿ ਕਾਂਗਰਸ ਅਤੇ ਕਈ ਹੋਰ ਵਿਰੋਧੀ ਰਾਜਨੀਤਿਕ ਪਾਰਟੀਆਂ ਸੀਏਏ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਕਾਨੂੰਨ ਵਿਚ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਯਾਤਨਾਵਾਂ ਝੱਲ ਕੇ ਆਏ ਹਿੰਦੂ, ਸਿੱਖ, ਈਸਾਈ, ਜੈਨ, ਬੋਧੀ ਅਤੇ ਪਾਰਸੀਆਂ ਨੂੰ ਨਾਗਰਿਕਤਾ ਮਿਲ ਸਕੇਗੀ।