ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਜਰੀਵਾਲ ਨੇ ਬਾਰਸ਼ ਅਤੇ ਠੰਢ ਦੇ ਬਾਵਜੂਦ ਆਪਣਾ ਅੰਦੋਲਨ ਜਾਰੀ ਰੱਖਣ ਲਈ ਕਿਸਾਨਾਂ ਦੇ ਹੌਂਸਲੇ ਦੀ ਸ਼ਲਾਘਾ ਕੀਤੀ।

Kejariwal

ਨਵੀਂ ਦਿੱਲ਼ੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ। ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕੇਜਰੀਵਾਲ ਨੇ ਬਾਰਸ਼ ਅਤੇ ਠੰਢ ਦੇ ਬਾਵਜੂਦ ਆਪਣਾ ਅੰਦੋਲਨ ਜਾਰੀ ਰੱਖਣ ਲਈ ਕਿਸਾਨਾਂ ਦੇ ਹੌਂਸਲੇ ਦੀ ਸ਼ਲਾਘਾ ਕੀਤੀ।

Related Stories