ਸਰਕਾਰ ਨਾਲ ਕਿਸਾਨਾਂ ਦੀ ਸੱਤਵਾਂ ਦੌਰ ਦੀ ਮੀਟਿੰਗ ਵੀ ਰਹੀ ਬੇਸਿੱਟਾ , ਅਗਲੀ ਗੱਲਬਾਤ 8 ਜਨਵਰੀ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਸੀਂ MSP 'ਤੇ ਸਾਰੀਆਂ ਮੰਗਾਂ ਮੰਨਣ ਲਈ ਤਿਆਰ ਹਾਂ- ਨਰਿੰਦਰ ਤੋਮਰ

narinder tohmer

ਨਵੀਂ ਦਿੱਲੀ: ਕੇਂਦਰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਦੇ ਮਹੱਤਵਪੂਰਨ ਮੁੱਦੇ 'ਤੇ ਸੋਮਵਾਰ ਨੂੰ ਗੱਲਬਾਤ ਦਾ ਸੱਤਵਾਂ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਹੀ । ਦੋਵਾਂ ਧਿਰਾਂ ਵਿਚਕਾਰ ਅਗਲੀ ਗੱਲਬਾਤ 8 ਜਨਵਰੀ ਨੂੰ ਹੋਵੇਗੀ। ਸੋਮਵਾਰ ਦੀ ਗੱਲਬਾਤ ਦੌਰਾਨ ਕਿਸਾਨ ਆਗੂ ਆਪਣੀਆਂ ਮੰਗਾਂ ’ਤੇ ਅੜੇ ਹੋਏ ਸਨ। ਸਿਰਫ ਅਤੇ ਸਿਰਫ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਗੱਲ ਕਿਸਾਨਾਂ ਦੀ ਤਰਫੋਂ ਕੀਤੀ ਗਈ। ਕਿਸਾਨਾਂ ਨੇ ਵਾਰ-ਵਾਰ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਹਾ ਗਿਆ, ਜਦੋਂ ਕਿ ਸਰਕਾਰ ਨੇ ਸੁਧਾਰਾਂ ਦੀ ਗੱਲ ਕੀਤੀ।

 

Related Stories